July 1, 2026, 10:43 am
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ...

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼

Published on

----------- Advertisement -----------

ਚੰਡੀਗੜ੍ਹ, 28 ਜੂਨ: ਸੂਬੇ ‘ਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ।

ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ।

ਸਾਰੀਆਂ ਬਕਾਇਆ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਸਮਾਂ-ਸੀਮਾ ਤੈਅ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਸਟਮ ਵਿੱਚ ਸੁਧਾਰ ਲਈ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇੱਕ ਟੀਮ ਕੰਮ ਕਰ ਰਹੀ ਹੈ । ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੀ.ਪੀ.ਜੀ.ਆਰ.ਐਮ.ਐਸ. ਰਾਹੀਂ ਪੀ.ਜੀ.ਆਰ.ਐਸ. ਉਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...