June 9, 2026, 5:48 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਖੂਨਦਾਨ ਕਰਕੇ ਦਿੱਤੀ ਸ਼ਰਧਾਂਜਲੀ

Published on

----------- Advertisement -----------

ਚੰਡੀਗੜ੍ਹ/ਸੰਗਰੂਰ, 20 ਅਗਸਤ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਮੌਕੇ ਅਨਾਜ ਮੰਡੀ ਲੌਂਗੋਵਾਲ ਵਿਖੇ ਆਯੋਜਿਤ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਖੁਦ ਖੂਨਦਾਨ ਕਰਕੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਇਹ ਸੱਚੀ ਸ਼ਰਧਾਂਜਲੀ ਹੈ ਕਿ ਸੰਤਾਂ ਦੀ ਬਰਸੀ ਮੌਕੇ ਨਿਵੇਕਲਾ ਉਪਰਾਲਾ ਕਰਦੇ ਹੋਏ ਸਿਆਸੀ ਦੂਸ਼ਣਬਾਜ਼ੀਆਂ ਅਤੇ ਫੋਕੀਆਂ ਸ਼ੋਹਰਤਾਂ ਤੋਂ ਦੂਰ ਰਹਿ ਕੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਖੂਨ ਦੀ ਘਾਟ ਕਾਰਨ ਹਸਪਤਾਲਾਂ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਨ ਵਾਲੇ ਲੋੜਵੰਦਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖੂਨਦਾਨ ਉੱਤਮ ਦਾਨ ਹੈ ਅਤੇ ਇਸ ਤੋਂ ਵੱਡਾ ਕੋਈ ਹੋਰ ਦਾਨ ਨਹੀਂ ਹੈ।

ਕੈਬਨਿਟ ਮੰਤਰੀ ਅਰੋੜਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾਂ ਜਿਊਂਦੀਆਂ ਰਹਿੰਦੀਆਂ ਹਨ। ਸ਼੍ਰੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਸੰਤਾਂ ਦੀ ਯਾਦ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਦਾ ਮਕਸਦ ਵੀ ਮਨੁੱਖਤਾ ਦੀ ਸੇਵਾ ਹੀ ਹੈ ਜਿਸ ਰਾਹੀਂ ਇਕੱਤਰ ਹੋਣ ਵਾਲੇ ਖੂਨ ਦੀ ਇੱਕ ਇੱਕ ਬੂੰਦ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ ਹੋਵੇਗੀ।

ਲੌਂਗੋਵਾਲ ਵਿਖੇ ਆਯੋਜਿਤ ਖੂਨਦਾਨ ਕੈਂਪ ਦੌਰਾਨ ਸ਼੍ਰੀ ਅਮਨ ਅਰੋੜਾ ਨੇ ਖੂਨਦਾਨ ਕਰਨ ਵਾਲੇ ਵਾਲੰਟੀਅਰਾਂ ਨੂੰ ਸਰਟੀਫਿਕੇਟ ਪ੍ਰਦਾਨ ਕਰਦਿਆਂ ਲੋਕ ਸੇਵਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਖੂਨਦਾਨ ਕਰਕੇ ਆਪਣਾ ਵਿਲੱਖਣ ਯੋਗਦਾਨ ਪਾਉਣ ਲਈ ਹੌਂਸਲਾ ਅਫ਼ਜਾਈ ਕੀਤੀ। ਇਸ ਦੌਰਾਨ ਸਲਾਈਟ ਲੌਂਗੋਵਾਲ, ਨਿਰੰਕਾਰੀ ਮਿਸ਼ਨ, ਜੀਵਨ ਆਸ਼ਾ ਵੈਲਫੇਅਰ ਕਲੱਬ ਅਤੇ ਯੰਗ ਵੈਲਫੇਅਰ ਕਲੱਬ ਸਮੇਤ ਹੋਰ ਸਮਾਜ ਸੇਵੀ ਸੰਗਠਨਾਂ ਨੇ ਵੀ ਸਹਿਯੋਗ ਦਿੱਤਾ। ਵਣ ਮੰਡਲ ਸੰਗਰੂਰ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਸਾਰਿਆਂ ਨੂੰ ਮੁਫ਼ਤ ਬੂਟੇ ਵੰਡੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...