September 11, 2026, 1:58 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

Published on

----------- Advertisement -----------

ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ – ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸਰਕਾਰੀ ਖਰੀਦ ਆਰੰਭ ਕਰਵਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਇਸ ਮੌਕੇ ਉਨ੍ਹਾਂ ਨੇ ਕਿਸਾਨ ਸੁਖਜਿੰਦਰ ਸਿੰਘ ਵਾਸੀ ਮਾਡਲ ਟਾਊਨ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ਉਤੇ ਹੀ ਫ਼ਸਲ ਦੀ ਖਰੀਦ ਕੀਤੀ ਗਈ।

ਮੁਕੇਸ਼ ਜੁਨੇਜਾ ਦੀ ਦੁਕਾਨ ਉਤੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉੱਡਣ ਦਸਤੇ ਤਾਇਨਾਤ ਹਨ ਅਤੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੋਗਸ ਜਾਂ ਗੈਰ ਕਾਨੂੰਨੀ ਖਰੀਦ ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਅੰਤਰਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸ਼ਨ, ਲੇਬਰ ਸਮੇਤ ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...