September 19, 2026, 4:37 am
----------- Advertisement -----------
HomeNewsLatest Newsਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ...

ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਸੰਭਾਲਿਆ ਅਹੁਦਾ

Published on

----------- Advertisement -----------

ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਕੁਲਵੰਤ ਸਿੰਘ, ਡਾ ਜੀਵਨਜੋਤ ਕੌਰ, ਦਵਿੰਦਰਜੀਤ ਸਿੰਘ ਲਾਡੀ ਤੇ ਨਰਿੰਦਰਪਾਲ ਸਿੰਘ ਸਵਨਾ (ਸਾਰੇ ਵਿਧਾਇਕ) ਹਾਜ਼ਰ ਸਨ।

ਕੈਬਨਿਟ ਮੰਤਰੀ ਅਮਨ ਅਰੋੜਾ ਜੋ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ, ਨੇ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੇ ਸਮਾਜ ਭਲਾਈ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਆਧੁਨਿਕ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਸਲ ਲਾਭਪਾਤਰੀ ਇਨ੍ਹਾਂ ਦਾ ਤੁਰੰਤ ਫ਼ਾਇਦਾ ਲੈ ਸਕਣ। ਉਨ੍ਹਾਂ ਕਿਹਾ ਕਿ ਮੀਡੀਆ ਨਾਲ ਪਾਰਦਰਸ਼ੀ, ਜਵਾਬਦੇਹ, ਸਕਰਾਤਮਕ ਸਾਂਝ ਨੂੰ ਮਜ਼ਬੂਤ ਕਰਨਗੇ ਅਤੇ ਸੂਬੇ ਦੇ ਲੋਕਾਂ ਨੂੰ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਉਣਗੇ। ਅਰੋੜਾ ਨੇ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...