June 9, 2026, 9:49 am
----------- Advertisement -----------
HomeNewsLatest Newsਅਮਨ ਅਰੋੜਾ ਵੱਲੋਂ ਜੌਬ ਪੋਰਟਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗ ਵਿਭਾਗ ਨਾਲ...

ਅਮਨ ਅਰੋੜਾ ਵੱਲੋਂ ਜੌਬ ਪੋਰਟਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗ ਵਿਭਾਗ ਨਾਲ ਜੋੜਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਉਦਯੋਗ ਵਿਭਾਗ ਦੇ ਪੋਰਟਲਾਂ ਨਾਲ ਜੋੜਿਆ ਜਾਵੇ ਤਾਂ ਜੋ ਇਨ੍ਹਾਂ ਵਿਭਾਗਾਂ ਕੋਲ ਉਪਲਬਧ ਹੁਨਰਮੰਦ ਕਾਮਿਆਂ ਦੇ ਬਾਰੇ ਜਾਣਕਾਰੀ ਨੂੰ ਵੀ ਜੌਬ ਪੋਰਟਲ ਉਤੇ ਯਕੀਨੀ ਬਣਾਇਆ ਜਾ ਸਕੇ। ਇੱਥੇ ਪੰਜਾਬ ਭਵਨ ਵਿਖੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਕਦਮ ਇਸ ਪਲੇਟਫਾਰਮ ‘ਤੇ ਹੁਨਰਮੰਦ ਕਾਮਿਆਂ ਦੇ ਅੰਕੜਿਆਂ ਦੀ ਰੀਅਲ ਟਾਈਮ ਅਪਡੇਸ਼ਨ ਵਿੱਚ ਸਹਾਈ ਸਿੱਧ ਹੋਵੇਗਾ। ਵੱਖ-ਵੱਖ ਉਦਯੋਗਿਕ ਅਦਾਰਿਆਂ ਤੇ ਸਨਅਤਾਂ ਵੱਲੋਂ ਮਨੁੱਖੀ ਵਸੀਲਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਪੋਰਟਲ ਦੀ ਵਰਤੋਂ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਪਲੇਸਮੈਂਟ ਸੈੱਲ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਉੱਦਮ ਬਿਊਰੋ (ਡੀ.ਬੀ.ਈ.ਈ.) ਬਾਰੇ ਨੌਜਵਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਨੌਜਵਾਨਾਂ ਨੂੰ ਇਨ੍ਹਾਂ ਕੇਂਦਰਾਂ ਵਿੱਚ ਖੁਦ ਨੂੰ ਰਜਿਸਟਰ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਅਜੋਕੇ ਸਮੇਂ ‘ਚ ਉਪਲਬਧ ਰੋਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣਕਾਰੀ ਮਿਲ ਸਕੇਗੀ। ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਜੌਬ ਪੋਰਟਲ ‘ਤੇ ਹੁਨਰਮੰਦ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ‘ਤੇ ਵਿਸ਼ੇਸ਼ ਜ਼ੋਰ ਦੇਣ ਤੋਂ ਇਲਾਵਾ ਜੌਬ ਪੋਰਟਲ ਉਤੇ ਰਜਿਸਟਰਡ ਕਾਮਿਆਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਵਾਸਤੇ ਮੁਹਿੰਮ ਚਲਾਉਣ ਲਈ ਵੀ ਕਿਹਾ ।

ਇਸ ਦੌਰਾਨ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰੋਗਰਾਮ (ਐਨ.ਏ.ਪੀ.) ਤਹਿਤ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦਾ ਨਾਮ ਦਰਜ ਕਰਵਾਇਆ ਗਿਆ ਹੈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਜਸਪ੍ਰੀਤ ਤਲਵਾੜ, ਸਕੱਤਰ ਖਰਚਾ ਮੁਹੰਮਦ ਤਈਅਬ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਡੀ.ਪੀ.ਐਸ.ਖਰਬੰਦਾ ਅਤੇ ਐਮ.ਡੀ ਇਨਫੋਟੈਕ ਮਹਿੰਦਰ ਪਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...