April 24, 2026, 11:14 pm
----------- Advertisement -----------
HomeNewsLatest Newsਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਅਹੁਦਾ ਸੰਭਾਲਿਆ

Published on

----------- Advertisement -----------

ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਵੀ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਹਾਲ ਹੀ ਵਿੱਚ ਹੋਏ ਵਿਭਾਗਾਂ ਦੇ ਫੇਰਬਦਲ ਦੌਰਾਨ ਇਹ ਵਿਭਾਗ ਅਮਨ ਅਰੋੜਾ ਨੂੰ ਅਲਾਟ ਕੀਤਾ ਗਿਆ ਸੀ। ਅਹੁਦਾ ਸੰਭਾਲਣ ਉਪਰੰਤ ਮੰਤਰੀ ਅਮਨ ਅਰੋੜਾ ਨੇ ਪ੍ਰਿੰਟਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਕੇ. ਮੀਨਾ, ਕੰਟਰੋਲਰ ਪੁਨੀਤ ਗੋਇਲ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ।

ਨਵੀਨਤਮ ਤਕਨਾਲੋਜੀ ਅਪਣਾਉਂਦਿਆਂ ਡਿਜ਼ੀਟਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਕੇ ਪ੍ਰਿਟਿੰਗ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਿੰਟਿੰਗ ਸਟੇਸ਼ਨਰੀ ਦੇ ਸਾਰੇ ਕੰਮ ਵਿਭਾਗ ਵੱਲੋਂ ਹੀ ਕੀਤੇ ਜਾਣ ਇਕ ਹੋਰ ਵਿਭਾਗ ਦੀ ਜ਼ਿੰਮੇਵਾਰੀ ਸੌਂਪਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...