ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਵਿਧਾਇਕ ਹਲਕਾ ਅਜਨਾਲਾ, ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਅਸਤੀਫ਼ੇ ਵਿਚ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਪੱਸ਼ਟ ਰੂਪ ਵਿਚ ਲਿਖਿਆ ਹੈ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਹੋਰਨਾ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇਣ ਲਈ ਇਸ ਕਰਕੇ ਮਜਬੂਰ ਹੋਣਾ ਪੈ ਰਿਹਾ ਹੈ ਕਿਉਂਕਿ ਤੁਹਾਡੀ (ਸ੍ਰ. ਸੁਖਬੀਰ ਸਿੰਘ ਬਾਦਲ) ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਹੁਣ ਸਭ ਅੱਛਾ ਨਹੀਂ ਰਿਹਾ।
----------- Advertisement -----------
ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
Published on
----------- Advertisement -----------












