June 10, 2026, 8:50 pm
----------- Advertisement -----------
HomeNewsBreaking Newsਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 27 ਜੂਨ: ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।

ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ।

ਦੋਵਾਂ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰੇ ਮਗਰੋਂ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।

ਸੰਧਵਾਂ ਨੇ ਕੇਵਿਨ ਕੈਲੀ ਨੂੰ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।

ਮੀਟਿੰਗ ਦੌਰਾਨ ਕੇਵਿਨ ਕੈਲੀ ਨੇ ਆਇਰਲੈਂਡ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਕੇਵਿਨ ਕੈਲੀ ਨੇ ਦੱਸਿਆ ਕਿ ਆਇਰਲੈਂਡ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ, ਕੇਵਿਨ ਕੈਲੀ ਨਾਲ ਰੇਮੰਡ ਮੁਲੇਨ ਡਿਪਟੀ ਅੰਬੈਸਡਰ, ਪੀਡਰ ਓ’ਹੁਬੇਨ ਕੌਂਸਲਰ, ਸੈਕਿੰਡ ਸੈਕਟਰੀ ਅਤੇ ਕੈਰਬਰੇ ਓ’ਫੀਅਰਘਾਲ, ਵੀਜ਼ਾ ਦਫਤਰ ਦੇ ਮੁਖੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...