September 22, 2026, 1:17 pm
----------- Advertisement -----------
HomeNewsLatest Newsਡਾ. ਭੀਮ ਰਾਓ ਅੰਬੇਡਕਰ ਦਾ 131ਵਾਂ ਜਨਮ ਦਿਨ ਨਗਰ ਨਿਗਮ ਮੋਹਾਲੀ ਵਿਖੇ...

ਡਾ. ਭੀਮ ਰਾਓ ਅੰਬੇਡਕਰ ਦਾ 131ਵਾਂ ਜਨਮ ਦਿਨ ਨਗਰ ਨਿਗਮ ਮੋਹਾਲੀ ਵਿਖੇ ਸ਼ਰਧਾ ਨਾਲ ਮਨਾਇਆ

Published on

----------- Advertisement -----------

ਡਾ ਅੰਬੇਦਕਰ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਤੁਰਨ ਦੀ ਲੋੜ : ਮੇਅਰ ਜੀਤੀ ਸਿੱਧੂ

ਜਾਤ ਪਾਤ ਅਤੇ ਧਰਮ ਦੇ ਨਾਂ ਤੇ ਵੰਡਣ ਵਾਲੀਆਂ ਫਿਰਕੂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ : ਮੇਅਰ ਜੀਤੀ ਸਿੱਧੂ

ਮੁਹਾਲੀ: ਮੁਹਾਲੀ ਨਗਰ ਨਿਗਮ ਵਿਖੇ ਅੱਜ ਡਾ. ਭੀਮ ਰਾਓ ਅੰਬੇਡਕਰ ਦਾ 131ਵਾਂ ਜਨਮ ਦਿਨ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਮੇਜਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਡਾ. ਅੰਬੇਦਕਰ ਦਾ ਜਨਮ ਦਿਨ ਮਨਾਉਂਦੇ ਹੋਏ ਕੇਕ ਵੀ ਕੱਟਿਆ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸਮਾਜਿਕ ਸਮਾਨਤਾ ਲਈ ਬਾਬਾ ਸਾਹਿਬ ਵੱਲੋਂ ਪਾਏ ਯੋਗਦਾਨ ਲਈ ਦੇਸ਼ ਹਮੇਸ਼ਾਂ ਉਨ੍ਹਾਂ ਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਡਾ: ਅੰਬੇਦਕਰ ਨੇ ਔਰਤਾਂ ਦੇ ਹੱਕਾਂ ਦੀ ਗੱਲ ਵੀ ਕੀਤੀ ਤੇ ਉਹ ਇਕ ਅਰਥਸ਼ਾਸਤਰੀ ਵੀ ਸਨ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਸਾਨੂੰ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ ਅੰਬੇਦਕਰ ਨੇ ਸਮਾਜ ਨੂੰ ਇਕ ਲੜੀ ਵਿੱਚ ਪਿਰੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਫਿਰਕੂ ਪਾਰਟੀਆਂ ਲੋਕਾਂ ਨੂੰ ਜਾਤ ਪਾਤ ਅਤੇ ਧਰਮ ਦੇ ਆਧਾਰ ਤੇ ਵੰਡਣ ਦਾ ਯਤਨ ਕਰ ਰਹੀਆਂ ਹਨ ਜਿਸ ਤੋਂ ਬੇਹੱਦ ਸੁਚੇਤ ਰਹਿਣ ਦੀ ਲੋੜ ਹੈ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਹ ਵੀ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਨਾਲ ਲੈਸ ਕਰਨਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਦੇ ਮਿਸ਼ਨ ਨੂੰ ਅੱਗੇ ਤੋਰਨਾ ਹਰ ਭਾਰਤ ਵਾਸੀ ਦਾ ਫਰਜ਼ ਹੈ। ਉਨ੍ਹਾਂ ਇਸ ਮੌਕੇ ਸਮੂਹ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।

ਅੱਜ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਇਸ ਸਬੰਧੀ ਸਮਾਗਮ ਵਿੱਚ ਸ਼ਾਮਲ ਹੋਏ, ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਮੋਹਣ ਸਿੰਘ (ਸਰਪੰਚ ), ਸੂਬਾ ਜਨਰਲ ਸਕੱਤਰ ਪਵਨ ਗੋਡਯਾਲ, ਨਿਗਮ ਮੋਹਾਲੀ ਦੇ ਪ੍ਰਧਾਨ ਸੋਭਾ ਰਾਮ, ਰਾਜਨ ਚਾਵਰੀਆ ਅਤੇ ਹੋਰਨਾਂ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦਾ ਇਥੇ ਆਉਣ ਤੇ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...