September 30, 2023, 9:35 am
----------- Advertisement -----------
HomeNewsBreaking Newsਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਕੁਚਲਿਆ, 50 ਫੁੱਟ ਤੱਕ ਘਸੀਟਿਆ, ਮੌਕੇ 'ਤੇ...

ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਕੁਚਲਿਆ, 50 ਫੁੱਟ ਤੱਕ ਘਸੀਟਿਆ, ਮੌਕੇ ‘ਤੇ ਹੀ ਮੌ+ਤ

Published on

----------- Advertisement -----------

ਗੁਰਦਸਪੁਰ, 5 ਸਤੰਬਰ 2023 – ਗੁਰਦਾਸਪੁਰ ਦੇ ਜੀਵਨਵਾਲ ਬੱਬਰੀ ਬਾਈਪਾਸ ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਤੇਜ਼ ਰਫਤਾਰ ਐਂਬੂਲੈਂਸ ਦੀ ਲਪੇਟ ‘ਚ ਆਉਣ ਨਾਲ ਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵੀ ਦਾਸ ਪੁੱਤਰ ਚੰਦ ਦਾਸ ਵਾਸੀ ਪਿੰਡ ਗੁਰਦਾਸੰਗਲ ਵਜੋਂ ਹੋਈ ਹੈ। ਤੇਜ਼ ਰਫਤਾਰ ਐਂਬੂਲੈਂਸ ਨੇ ਟੱਕਰ ਮਾਰਨ ਤੋਂ ਬਾਅਦ ਉਸ ਨੂੰ 50 ਫੁੱਟ ਤੱਕ ਖਿੱਚ ਲਿਆ। ਪੁਲਸ ਨੇ ਐਂਬੂਲੈਂਸ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਬੂਆ ਦੱਤਾ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਰਵੀ ਦਾਸ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। ਉਹ ਘਰੋਂ ਸਬਜ਼ੀ ਖਰੀਦਣ ਗਿਆ ਸੀ, ਜਦੋਂ ਇਹ ਘਟਨਾ ਬੱਬਰੀ ਬਾਈਪਾਸ ਨੇੜੇ ਵਾਪਰੀ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।

ਮੌਕੇ ’ਤੇ ਪੁੱਜੇ ਏਐਸਆਈ ਸਤਵਿੰਦਰ ਮਸੀਹ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਬਰੀ ਬਾਈਪਾਸ ’ਤੇ ਸੜਕ ਹਾਦਸਾ ਵਾਪਰ ਗਿਆ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਐਂਬੂਲੈਂਸ ਚਾਲਕ ਸੰਤੋਸ਼ ਕੁਮਾਰ ਪੁੱਤਰ ਦੇਸ਼ ਰਾਜ ਵਾਸੀ ਸੁਲਤਾਨਪੁਰ ਕੋਟਲੀ ਅੰਮ੍ਰਿਤਸਰ ਨੂੰ ਕਾਬੂ ਕਰ ਲਿਆ। ਉਹ ਇੱਕ ਮਰੀਜ਼ ਨੂੰ ਛੱਡ ਕੇ ਪਠਾਨਕੋਟ ਜਾ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਹਿਲਾ ਰਾਖਵਾਂਕਰਨ ਬਿੱਲ ਬਣਿਆ ਕਾਨੂੰਨ: ਦੇਸ਼ ‘ਚ ਔਰਤਾਂ ਨੂੰ ਮਰਦਾਂ ਦੇ ਬਰਾਬਰ ਬਣਨ ‘ਚ ਲੱਗਣਗੇ 149 ਸਾਲ

169 ਸਾਲ ਬਾਅਦ ਮਿਲ ਸਕਣਗੀਆਂ ਬਰਾਬਰ ਤਨਖਾਹਾਂ ਨਵੀਂ ਦਿੱਲੀ, 30 ਸਤੰਬਰ 2023 - ਰਾਸ਼ਟਰਪਤੀ ਦ੍ਰੋਪਦੀ...

ਪੰਜਾਬ ‘ਚ ਕਿਸਾਨਾਂ ਦੇ ਧਰਨੇ ਦਾ ਤੀਜਾ ਦਿਨ: ਅੰਬਾਲਾ ‘ਚ ਵੀ ਅੱਜ ਰੇਲ ਰੋਕੋ ਅੰਦੋਲਨ, 203 ਟਰੇਨਾਂ ਪ੍ਰਭਾਵਿਤ, 136 ਰੱਦ

ਚੰਡੀਗੜ੍ਹ, 30 ਸਤੰਬਰ 2023 - ਪੰਜਾਬ ਵਿੱਚ ਮੁਆਵਜ਼ੇ, ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ...

ਨਿਊਯਾਰਕ ‘ਚ ਭਾਰੀ ਮੀਂਹ, ਗਵਰਨਰ ਨੇ ਐਲਾਨੀ ਐਮਰਜੈਂਸੀ: ਕਿਹਾ- ਇਹ ਹੈ ਜਾ+ਨਲੇਵਾ ਤੂਫਾਨ, 20 ਘੰਟੇ ਸਾਵਧਾਨ ਰਹਿਣ ਦੀ ਲੋੜ

ਨਵੀਂ ਦਿੱਲੀ, 30 ਸਤੰਬਰ 2023 - ਅਮਰੀਕਾ ਦੇ ਨਿਊਯਾਰਕ 'ਚ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼...

ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ ਖੇਤੀਬਾੜੀ ਮੰਤਰੀ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ...

ਚੰਡੀਗੜ੍ਹ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ 'ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ...

ਕਪੂਰਥਲਾ ਮਾਡਰਨ ਜੇਲ੍ਹ ‘ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌ+ਤ

ਕਪੂਰਥਲਾ ਮਾਡਰਨ ਜੇਲ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਬੰਦ ਇਕ ਹਵਾਲਾਤੀ ਦੀ ਮੌਤ...

ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਤਾਲਮੇਲ ਕਮੇਟੀ ਦੀਆਂ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...

ਪੀ.ਡਬਲਿਊ.ਆਰ.ਡੀ.ਏ ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ...