April 22, 2025, 3:39 pm
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਸ਼ੰਭੂ ਸਰਹੱਦ 'ਤੇ ਤਾਇਨਾਤ ਕੀਤੀਆਂ ਐਂਬੂਲੈਂਸਾਂ

ਪੰਜਾਬ ਸਰਕਾਰ ਨੇ ਸ਼ੰਭੂ ਸਰਹੱਦ ‘ਤੇ ਤਾਇਨਾਤ ਕੀਤੀਆਂ ਐਂਬੂਲੈਂਸਾਂ

Published on

----------- Advertisement -----------

ਅੱਜ ਅੰਦੋਲਨ ਦਾ 9ਵਾਂ ਦਿਨ ਹੈ। ਹਰਿਆਣਾ ਪੁਲਿਸ ਵਲੋਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਜ਼ਰੂਰਤ ਮੁਤਾਬਕ ਜਲਦ ਤੋਂ ਜਲਦ ਮੈਡੀਕਲ ਸਹੂਲਤ ਦੇਣ ਲਈ ਸ਼ੰਭੂ ਸਰਹੱਦ ‘ਤੇ ਐਂਬੂਲੈਂਸਾਂ ਤਾਇਨਾਤ ਕੀਤੀਆਂ ਹਨ। ਕਿਸਾਨ ਅੰਦੋਲਨ ਨੂੰ ਵੇਖਦਿਆਂ ਸਰਕਾਰੀ ਹਸਪਤਾਲ ਅਲਰਟ ਉਤੇ ਰੱਖੇ ਗਏ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਓਧਰ, ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਨੇ ਫਿਰ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ ਭੇਜਿਆ ਹੈ। ਜੇਕਰ ਕਿਸਾਨ ਗੱਲਬਾਤ ਲਈ ਰਾਜ਼ੀ ਹੋ ਜਾਂਦੇ ਹਨ ਤਾਂ ਇਹ ਪੰਜਵੀਂ ਮੀਟਿੰਗ ਹੋਵੇਗੀ। ਹੁਣ ਤੱਕ ਦੀਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ।
ਅੱਜ ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕਰ ਕਿਹਾ ਕਿ ‘ਚੌਥੇ ਗੇੜ ਤੋਂ ਬਾਅਦ ਸਰਕਾਰ ਪੰਜਵੇਂ ਗੇੜ ਵਿੱਚ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਕਿਸਾਨ ਆਗੂਆਂ ਨੂੰ ਮੁੜ ਵਿਚਾਰ ਵਟਾਂਦਰੇ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।’
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਅਸੀਂ ਅੱਗੇ ਵਧਾਂਗੇ ਅਤੇ ਪੂਰੀ ਦੁਨੀਆ ਸਾਨੂੰ ਸ਼ਾਂਤੀ ਨਾਲ ਅੱਗੇ ਵਧਦੇ ਹੋਏ ਦੇਖੇਗੀ। ਪੰਧੇਰ ਨੇ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਕੋਈ ਵੀ ਕਿਸਾਨ ਜਾਂ ਨੌਜਵਾਨ ਅੱਗੇ ਨਹੀਂ ਜਾਵੇਗਾ। ਸਿਰਫ਼ ਲੀਡਰ ਹੀ ਸ਼ਾਂਤੀ ਨਾਲ ਅੱਗੇ ਵਧਣਗੇ। ਅੱਜ ਵੀ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਦਿੱਲੀ ਤੋਂ ਵੱਡਾ ਫੈਸਲਾ ਲੈਣ। ਜੇਕਰ MSP ‘ਤੇ ਗਾਰੰਟੀ ਕਾਨੂੰਨ ਬਣਾਇਆ ਜਾਵੇ ਤਾਂ ਇਹ ਅੰਦੋਲਨ ਖਤਮ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ਫਿਲਹਾਲ ਰੋਕ: ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ

ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਵਿੱਚ ਗ੍ਰਨੇਡਾਂ...

ਮਹਿਲਾ ਪੁਲਿਸ ਅਫਸਰ ਦੀ ਹੱ.ਤਿ.ਆ ਮਾਮਲੇ ਵਿਚ ਇੰਸਪੈਕਟਰ ਨੂੰ ਉਮਰ ਕੈਦ

ਸਾਲ 2016 ਵਿਚ ਅਸਿਸਟੈਂਟ ਪੁਲਿਸ ਇੰਸਪੈਕਟਰ (ਏਪੀਆਈ) ਅਸ਼ਵਨੀ ਬਿਦਰੇ-ਗੋਰ ਦੇ ਕਤਲ ਮਾਮਲੇ ਵਿਚ ਬਰਖਾਸਤ...

ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ‘ਤੇ FBI ਡਾਇਰੈਕਟਰ ਦਾ ਬਿਆਨ

ਹੈਪੀ ਪਾਸੀਆ ਜਿਸਨੂੰ ਬੀਤੀ ਦਿਨੀਂ ਅਮਰੀਕਾ ਦੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਇਸ...

ਵਾਇਰਲ ਚੈਟ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਖੰਨਾ ਦਾ ਮਾਂਸ ਕਾਰੋਬਾਰੀ ਕਾਬੂ

'ਵਾਰਿਸ ਪੰਜਾਬ ਦੇ' ਜਥੇਬੰਦੀ (Waris Punjab de) ਦੇ ਨਾਮ ਵਾਲੇ ਕਥਿਤ ਇੱਕ ਗਰੁੱਪ ਦੀ...

ਪਿਓ-ਪੁੱਤ ਦੇ ਕ/ਤ/ਲ ਮਾਮਲੇ ‘ਚ ਇੱਕ ਮੁਲਜ਼ਮ ਨੇ ਕੀਤਾ ਸਰੈਂਡਰ, ਜ਼ਮੀਨੀ ਵਿਵਾਦ ਕਰਕੇ ਹੋਇਆ ਸੀ ਮਰਡਰ

ਮਲੋਟ ਵਿਚ ਪਿਓ-ਪੁੱਤ ਦੇ ਕਤਲ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮੁਲਜ਼ਮਾਂ ਵਿਚੋਂ...

ਪੰਜਾਬ ਦੀ ਜੇਲ੍ਹ ਵਿੱਚ ਭੇਜਣ ਬਾਰੇ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ...

ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਬਣਾਇਆ ਪਲਾਨ

ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਪੰਜਾਬ ਸਰਕਾਰ ਨੇ ਕਿਸਾਨਾਂ...

ਸੂਬੇ ਦੇ ਹਰ ਨਾਗਰਿਕ ਲਈ 10 ਲੱਖ ਦੇ ਇਲਾਜ ਦੀ ਸਹੂਲਤ ਜਲਦ ਸ਼ੁਰੂ ਹੋਵੇਗੀ- ਸਿਹਤ ਮੰਤਰੀ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ...

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

ਚੰਡੀਗੜ੍ਹ /ਧੂਰੀ/ ਸੰਗਰੂਰ, 19 ਅਪ੍ਰੈਲ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ...