October 11, 2026, 8:44 am
----------- Advertisement -----------
HomeNewsLatest Newsਪਿੰਡਾ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਚ ਪੂਰਾ ਕਰਕੇ...

ਪਿੰਡਾ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਚ ਪੂਰਾ ਕਰਕੇ ਭੇਜੇ ਜਾਣ ਵਰਤੋਂ ਸਰਟੀਫਿਕੇਟ : ਅਮਿਤ ਤਲਵਾੜ

Published on

----------- Advertisement -----------

ਕਿਹਾ,ਹਰੇਕ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚਣ ਨੂੰ ਬਣਾਏ ਜਾਵੇ ਯਕੀਨੀ

ਐਸ ਏ ਐਸ ਨਗਰ, ਅਪ੍ਰੈਲ 19 : ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਜ ਮਹੀਨਾਵਾਰ ਮੀਟਿੰਗ ਦੌਰਾਨ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਪੈਂਡਿੰਗ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਸਿਆਲ ਵੀ ਮੌਜੂਦ ਸਨ।


ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨਾਲ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਉਨ੍ਹਾਂ ਮੀਟਿੰਗ ਦੇ ਦੌਰਾਨ ਰੂਰਲ ਮਿਸ਼ਨ, ਸਮਾਰਟ ਵਿਜੇਲ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪੀ.ਡਬਲਿਊ ਵਰਕਸ, ਨੈਸ਼ਨਲ ਗਰੀਨ ਟ੍ਰਿਬਿਊਨਲ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਵਰਤੋਂ ਸਰਟੀਫਿਕੇਟ ਜਲਦੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਐਮ.ਪੀ.ਲੈਡ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...