September 19, 2026, 4:06 pm
----------- Advertisement -----------
HomeNewsBreaking Newsਡਿਬਰੂਗੜ੍ਹ ਲਈ ਰਵਾਨਾ ਹੋਏ ਅੰਮ੍ਰਿਤਪਾਲ ਸਿੰਘ; ਪੜ੍ਹੋ ਪਰਿਵਾਰਿਕ ਮੈਂਬਰਾਂ ਨਾਲ ਕੀ ਕੀਤੀ...

ਡਿਬਰੂਗੜ੍ਹ ਲਈ ਰਵਾਨਾ ਹੋਏ ਅੰਮ੍ਰਿਤਪਾਲ ਸਿੰਘ; ਪੜ੍ਹੋ ਪਰਿਵਾਰਿਕ ਮੈਂਬਰਾਂ ਨਾਲ ਕੀ ਕੀਤੀ ਗੱਲਬਾਤ

Published on

----------- Advertisement -----------

ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਪਰਿਵਾਰ ਨੂੰ ਮਿਲਣ ਲਈ ਸੇਫ ਹਾਊਸ ਲਿਆਂਦਾ ਗਿਆ ਜਿਥੇ ਉਹਨਾਂ ਨੇ ਪਿਤਾ ਅਤੇ ਚਾਚੇ ਨਾਲ ਕਰੀਬ 50 ਮਿੰਟ ਤੱਕ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪੁਲਸ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਡਿਬਰੂਗੜ੍ਹ ਲਈ ਰਵਾਨਾ ਹੋ ਗਏ।
ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਫਤਿਹ ਬੁਲਾ ਕੇ ਉਨ੍ਹਾਂ ਨੂੰ ਗਲੇ ਲਗਾਇਆ। ਉਨ੍ਹਾਂ ਸੰਗਤ ਦਾ ਧੰਨਵਾਦ ਕੀਤਾ। ਅੰਮ੍ਰਿਤਪਾਲ ਨੇ ਪੰਜਾਬ ਵਿੱਚ ਹੋਣ ਵਾਲੀਆਂ ਉਪ ਚੋਣਾਂ ਬਾਰੇ ਕੋਈ ਗੱਲ ਨਹੀਂ ਕੀਤੀ।
ਉਨ੍ਹਾਂ ਦੇ ਚਾਚਾ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਮਿਲ ਕੇ ਸਭ ਤੋਂ ਪਹਿਲਾਂ ਮੂੰਹ ਮਿੱਠਾ ਕਰਵਾਇਆ ਗਿਆ। ਅੰਮ੍ਰਿਤਪਾਲ ਨੇ ਸੰਗਤਾਂ ਨੂੰ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਵਾਉਣ ਲਈ ਕਿਹਾ ਹੈ।
ਪਰਿਵਾਰ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਹੁਣ ਸਿੱਧੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਨੇ ਪਰਿਵਾਰ ਨਾਲ 50 ਮਿੰਟ ਤੱਕ ਗੱਲਬਾਤ ਕੀਤੀ। ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਦਿੱਲੀ ਦੇ ਸਫਦਰਗੰਜ ਹਵਾਈ ਅੱਡੇ ‘ਤੇ ਲਿਜਾਇਆ ਗਿਆ। ਜਿੱਥੋਂ ਕਿ ਡਿਬਰੂਗੜ੍ਹ ਲਈ ਫਲਾਈਟ ਦਾ ਪ੍ਰਬੰਧ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...