June 15, 2026, 9:31 pm
----------- Advertisement -----------
HomeNewsBreaking Newsਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ, ਇਸ...

ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਮਿਲੀ ਇਜਾਜ਼ਤ, ਇਸ ਦਿਨ ਚੁੱਕ ਸਕਦੇ ਹਨ ਸਹੁੰ

Published on

----------- Advertisement -----------

ਚੰਡੀਗੜ੍ਹ, 3 ਜੁਲਾਈ 2024 – ਖਡੂਰ ਸਾਹਿਬ ਤੋਂ ਆਜ਼ਾਦ ਐਮ.ਪੀ ਅੰਮ੍ਰਿਤਪਾਲ ਸਿੰਘ ਦੀ ਸਹੁੰ ਚੁੱਕਣ ਦੀ ਤਰੀਕ ਤੈਅ ਹੋ ਗਈ ਹੈ। ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਇਸ ਦੇ ਆਧਾਰ ‘ਤੇ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਨੂੰ 4 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਉਥੇ ਹੀ ਇਹ ਜਾਣਕਾਰੀ ਫਰੀਦਕੋਟ ਤੋਂ ਆਜ਼ਾਦ ਐਮ.ਪੀ. ਸਰਬਜੀਤ ਸਿੰਘ ਖਾਲਸਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ, 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣਗੇ। ਸਰਬਜੀਤ ਸਿੰਘ ਨੇ ਦੱਸਿਆ ਕਿ, ਸਪੀਕਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਆਗਿਆ ਦੇ ਦਿੱਤੀ ਹੈ।

2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ ‘ਚ ਜੇਲ ‘ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਾਸ਼ਿਦ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਜਾਜ਼ਤ ਤੋਂ ਬਾਅਦ ਕੱਲ੍ਹ ਸਹੁੰ ਚੁੱਕਣਗੇ। ਅਜਿਹੇ ‘ਚ ਚਰਚਾ ਹੈ ਕਿ ਅੰਮ੍ਰਿਤਪਾਲ ਵੀ ਭਲਕੇ ਸਹੁੰ ਚੁੱਕਣਗੇ। ਜਾਣਕਾਰੀ ਮੁਤਾਬਕ ਇਹ ਦੋਵੇਂ ਸਪੀਕਰ ਦੇ ਕਮਰੇ ‘ਚ ਇਹ ਸਹੁੰ ਚੁੱਕਣਗੇ। ਉਨ੍ਹਾਂ ਨੂੰ ਏਜੰਸੀਆਂ ਅਤੇ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਨਾ ਤਾਂ ਅੰਮ੍ਰਿਤਪਾਲ ਦੇ ਵਕੀਲ ਅਤੇ ਨਾ ਹੀ ਉਸ ਦੇ ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...