September 27, 2026, 4:57 am
----------- Advertisement -----------
HomeNewsBreaking Newsਪੰਜਾਬ 'ਚ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਨੂੰ ਮਿਲੀ ਜ਼ਮਾਨਤ, ਫਿਲੌਰ ਤੋਂ ਨਸ਼ੇ...

ਪੰਜਾਬ ‘ਚ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਨੂੰ ਮਿਲੀ ਜ਼ਮਾਨਤ, ਫਿਲੌਰ ਤੋਂ ਨਸ਼ੇ ਸਮੇਤ ਕੀਤਾ ਸੀ ਗ੍ਰਿਫਤਾਰ

Published on

----------- Advertisement -----------

ਖਾਲਿਸਤਾਨ ਸਮਰਥਕ ਅਤੇ ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਨੂੰ ਫਿਲੌਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। 4 ਦਿਨ ਪਹਿਲਾਂ ਰਿਮਾਂਡ ਖਤਮ ਹੋਣ ਤੋਂ ਬਾਅਦ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਬੀਤੇ ਸ਼ਨੀਵਾਰ ਨੂੰ ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ ਮੰਗਲਵਾਰ 23 ਜੁਲਾਈ ਦੀ ਤਰੀਕ ਦਿੱਤੀ ਸੀ। ਪਰ ਮੰਗਲਵਾਰ ਨੂੰ ਵੀ ਲਵਪ੍ਰੀਤ ਸਿੰਘ ਅਤੇ ਹੈਪੀ ਦੀ ਜ਼ਮਾਨਤ ਦੀ ਸੁਣਵਾਈ ਪੂਰੀ ਨਹੀਂ ਹੋ ਸਕੀ। ਅੱਜ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਸੁਣਵਾਈ ਹੋਈ। ਜਿਸ ਤੋਂ ਬਾਅਦ ਅਦਾਲਤ ਨੇ ਹੈਪੀ ਨੂੰ ਜ਼ਮਾਨਤ ਦੇ ਦਿੱਤੀ ਹੈ।

ਫਿਲੌਰ ਪੁਲਸ ਨੇ 11 ਜੁਲਾਈ ਦੀ ਸ਼ਾਮ ਨੂੰ ਹੈਪੀ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਹੇਠਲੀ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਨਾ ਮਿਲਣ ਕਾਰਨ ਪੁਲੀਸ ਨੇ ਵਧੀਕ ਸੈਸ਼ਨ ਜੱਜ ਕੇ.ਕੇ ਜੈਨ ਦੀ ਅਦਾਲਤ ਵਿੱਚ ਫੌਜਦਾਰੀ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਹੈ।

ਜਿਸ ‘ਤੇ ਅੱਜ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਉਸ ਵਿਅਕਤੀ ਨੂੰ ਵੀ ਜੇਲ੍ਹ ਭੇਜ ਦਿੱਤਾ ਹੈ, ਜਿਸ ਤੋਂ ਹੈਪੀ ਅਤੇ ਲਵਪ੍ਰੀਤ ਨੇ ਨਸ਼ਾ ਖਰੀਦਿਆ ਸੀ। ਇਨ੍ਹਾਂ ਵਿਚ ਆਈਸ ਸਪਲਾਇਰ ਸੰਦੀਪ ਅਰੋੜਾ ਅਤੇ ਸੰਦੀਪ ਦੇ ਫੋਟੋਗ੍ਰਾਫਰ ਦੋਸਤ ਮਨੀਸ਼ ਮਾਰਵਾਹ ਦੇ ਨਾਂ ਸ਼ਾਮਲ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਹੈਪੀ ਅਤੇ ਲਵਪ੍ਰੀਤ ਆਪਣੀ ਕ੍ਰੇਟਾ ਕਾਰ ਵਿੱਚ ਹੈਬੋਵਾਲ, ਲੁਧਿਆਣਾ ਦੇ ਰਹਿਣ ਵਾਲੇ ਸੰਦੀਪ ਤੋਂ 10,000 ਰੁਪਏ ਦੀ ਆਈਸ ਡਰੱਗ ਲੈਣ ਆਏ ਸਨ। ਪੁਲਿਸ ਨੇ ਸੰਦੀਪ ਨੂੰ ਵੀ ਫੜ ਲਿਆ ਸੀ।

ਇਸ ਸਬੰਧੀ ਐਸਐਸਪੀ ਅੰਕੁਲ ਗੁਪਤਾ ਨੇ ਦੱਸਿਆ ਸੀ ਕਿ ਰੁਟੀਨ ਚੈਕਿੰਗ ਦੌਰਾਨ ਪੁਲੀਸ ਨੇ ਦੋਵਾਂ ਨੂੰ ਫਿਲੌਰ ਹਾਈਵੇ ਤੋਂ ਕਾਬੂ ਕੀਤਾ ਹੈ। ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ ਵਿਚ ਬੈਠ ਕੇ ਦੋਵੇਂ ਨਸ਼ੇ ਕਰਨ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਕੋਲ ਲਾਈਟਰ ਅਤੇ ਫੋਇਲ ਵੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...