ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਿਸੇ ਤਕਨੀਕੀ ਖਰਾਬੀ ਕਾਰਨ ਕਈ ਫਲਾਈਟਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਕਈਆਂ ਦੇ ਰੂਟ ਬਦਲੇ ਗਏ ਹਨ। ਜੀ ਹਾਂ ਖਬਰ ਹੈ ਕਿ 25 ਤੋਂ ਵੱਧ ਘਰੇਲੂ ਅਤੇ 6 ਕੌਮਾਂਤਰੀ ਉਡਾਣਾਂ ਨੂੰ ਰੱਦ ਜਾਂ ਉਨ੍ਹਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਇਸ ਕਾਰਨ ਹਵਾਈ ਮੁਸਾਫਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਮਿਲੀ ਜਾਣਕਾਰੀ ਅਨੁਸਾਰ, ਇਸ ਤਕਨੀਕੀ ਖਰਾਬੀ ਨੂੰ ਸਹੀ ਕਰਨ ਲਈ ਟੈਕਨੀਕਲ ਟੀਮ ਭਲਕੇ ਯਾਨੀ ਕਿ 17 ਦਸੰਬਰ ਨੂੰ ਅੰਮ੍ਰਿਤਸਰ ਏਅਰਪੋਰਟ ਪਹੁੰਚੇਗੀ।
ਦੱਸਿਆ ਜਾ ਰਿਹਾ ਹੈ ਕਿ ਇਸ ਖਰਾਬੀ ਨੂੰ ਸਹੀ ਕਰਨ ਵਿੱਚ ਕੁਝ ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਜਿਸ ਕਾਰਨ ਉਡਾਣਾਂ ਤੇ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜੇਕਰ ਤੁਹਾਡੀ ਫਲਾਈਟ ਅੰਮ੍ਰਿਤਸਰ ਏਅਰਪੋਰਟ ਤੋਂ ਹੈ ਤਾਂ ਇਸ ਦੀ ਜਾਣਕਾਰੀ ਜ਼ਰੂਰ ਹਾਸਲ ਕਰ ਲਵੋ। ਇਸ ਨੂੰ ਲੈ ਕੇ ਅਧਿਕਾਰਤ ਪੁਸ਼ਟੀ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, CAT III ਸਿਸਟ ਫੇਲ੍ਹ ਹੋਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਰਨਵੇਅ ਵਿਜ਼ੂਅਲ ਰੇਂਜ (ਆਰ. ਵੀ. ਆਰ.) ਦਾ ਸ਼ੁਰੂ ਤੇ ਅੰਤਿਮ ਹਿੱਸਾ ਕੰਮ ਨਹੀਂ ਕਰ ਰਿਹਾ ਹੈ।