September 27, 2026, 10:44 am
----------- Advertisement -----------
HomeNewsBreaking Newsਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਫ਼ਿਰੋਜ਼ਪੁਰ ਤੋਂ ਫੜਿਆ...

ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਫ਼ਿਰੋਜ਼ਪੁਰ ਤੋਂ ਫੜਿਆ ਗਿਆ ਮੁਲਜ਼ਮ, ਪੁੱਛਗਿੱਛ ਜਾਰੀ

Published on

----------- Advertisement -----------

ਅੰਮ੍ਰਿਤਸਰ, 18 ਅਗਸਤ 2024 – ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਨੀਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲੀਸ ਨੇ 24 ਘੰਟਿਆਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਂਅ ਦੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸਦੇ ਵਲੋਂ ਦੱਸੇ ਗਏ ਦੋ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਅੰਮ੍ਰਿਤਸਰ ਏਅਰਪੋਰਟ ਨੂੰ ਦਿੱਤੀ ਗਈ ਸੀ।

ਈਮੇਲ ਅੰਮ੍ਰਿਤਸਰ ਏਅਰਪੋਰਟ ਅਥਾਰਟੀ ਨੂੰ ਭੇਜੀ ਗਈ ਸੀ। ਈਮੇਲ ਵਿੱਚ ਮੁਲਜ਼ਮਾਂ ਨੇ ਹਵਾਈ ਅੱਡੇ ਵਿੱਚ ਵੱਖ-ਵੱਖ ਥਾਵਾਂ ’ਤੇ ਕੁੱਲ 6 ਬੰਬ ਰੱਖਣ ਦਾ ਦਾਅਵਾ ਕੀਤਾ ਸੀ। ਮੁਲਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ 1 ਕਰੋੜ ਰੁਪਏ ਦਿੱਤੇ ਜਾਣ, ਨਹੀਂ ਤਾਂ ਉਹ ਏਅਰਪੋਰਟ ਨੂੰ ਬੰਬ ਨਾਲ ਉਡਾ ਦੇਣਗੇ। ਅੰਮ੍ਰਿਤਸਰ ਏਅਰਪੋਰਟ ਅਥਾਰਟੀ ਵੱਲੋਂ ਈਮੇਲ ਵਿੱਚ ਦਿੱਤੀ ਗਈ ਜਾਣਕਾਰੀ ਅੰਮ੍ਰਿਤਸਰ ਪੁਲੀਸ ਨਾਲ ਸਾਂਝੀ ਕੀਤੀ ਗਈ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਦਾ ਸਾਈਬਰ ਵਿਭਾਗ ਸਰਗਰਮ ਹੋ ਗਿਆ।

ਅੰਮ੍ਰਿਤਸਰ ਪੁਲਿਸ ਦੀ ਸਾਈਬਰ ਕ੍ਰਾਈਮ ਟੀਮ ਨੇ ਈਮੇਲ ਭੇਜਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਈਪੀ ਐਡਰੈੱਸ ਤੋਂ ਮੁਲਜ਼ਮ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਮੁਲਜ਼ਮ ਦੀ ਪਛਾਣ ਗੁਰਦੇਵ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲੀਸ ਨੂੰ ਦੋ ਹੋਰ ਮੁਲਜ਼ਮਾਂ ਬਾਰੇ ਦੱਸਿਆ। ਪੁਲਿਸ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗੁਰਦੇਵ ਨੂੰ ਹਿਰਾਸਤ ਵਿੱਚ ਲੈ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮ ਗੁਰਦੇਵ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...