July 11, 2026, 5:24 pm
----------- Advertisement -----------
HomeNewsLatest Newsਅੰਮ੍ਰਿਤਸਰ 'ਚ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ; ਮੇਨ ਬਾਜ਼ਾਰ ਮੁਕੰਮਲ...

ਅੰਮ੍ਰਿਤਸਰ ‘ਚ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ; ਮੇਨ ਬਾਜ਼ਾਰ ਮੁਕੰਮਲ ਬੰਦ

Published on

----------- Advertisement -----------

ਅੰਮ੍ਰਿਤਸਰ ‘ਚ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਦਾ ਪੂਰਾ ਅਸਰ ਨਜ਼ਰ ਆ ਰਿਹਾ ਹੈ। ਹਾਲ ਬਜ਼ਾਰ, ਹਾਥੀ ਗੇਟ, ਕਟੜਾ ਖਜ਼ਾਨਾ ਅਤੇ ਮੁੱਖ ਮਾਰਗਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ ਪਰ ਸ਼ਹਿਰ ਦੇ ਅੰਦਰਲੇ ਬਾਜ਼ਾਰ ਵਿੱਚ ਕੁਝ ਥਾਵਾਂ ’ਤੇ ਦੁਕਾਨਾਂ ਖੁੱਲ੍ਹੀਆਂ ਹਨ। ਬੱਸ ਸਟੈਂਡ ’ਤੇ ਵੀ ਪੂਰੀ ਤਰ੍ਹਾਂ ਸੰਨਾਟਾ ਛਾਇਆ ਹੋਇਆ ਹੈ।
ਅੰਮ੍ਰਿਤਸਰ ਵਿੱਚ ਆਟੋ ਚਾਲਕਾਂ ਨੇ ਵੀ ਬੰਦ ਦਾ ਸਮਰਥਨ ਕੀਤਾ ਹੈ। ਆਟੋ ਚਾਲਕਾਂ ਨੇ ਬੱਸ ਸਟੈਂਡ ਦੇ ਬਾਹਰ ਧਰਨਾ ਦੇ ਕੇ ਸੜਕ ’ਤੇ ਆਟੋ ਰੋਕ ਦਿੱਤੇ। ਹਾਲਾਂਕਿ, ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸ਼ਾਂਤ ਕੀਤਾ ਅਤੇ ਉਨ੍ਹਾਂ ਨੂੰ ਪਾਸੇ ਕਰ ਦਿੱਤਾ।
ਇਸ ਦੇ ਨਾਲ ਹੀ ਬੰਦ ਦਾ ਅਸਰ ਪੈਟਰੋਲ ਪੰਪਾਂ ‘ਤੇ ਵੀ ਦੇਖਣ ਨੂੰ ਮਿਲਿਆ। ਸ਼ਹਿਰ ਦੇ ਲਗਭਗ ਸਾਰੇ ਪੈਟਰੋਲ ਪੰਪ ਬੰਦ ਹਨ। ਐਮਰਜੈਂਸੀ ਸੇਵਾਵਾਂ ਨੂੰ ਪੈਟਰੋਲ ਮਿਲਦਾ ਰਹੇਗਾ ਪਰ ਆਮ ਲੋਕਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਈ ਜਗਾ ਕਿਸਾਨ ਸੜਕਾਂ ‘ਤੇ ਤੱਪੜ ਵਿਛਾ ਕੇ ਬੈਠੇ ਹਨ ਅਤੇ ਲੋਕਾਂ ਨੂੰ ਬੰਦ ਦੀ ਅਪੀਲ ਕਰ ਰਹੇ ਹਨ। ਆਂਗਣਵਾੜੀ ਵਰਕਰਾਂ ਨੇ ਵੀ ਬੰਦ ਦੇ ਹੱਕ ਵਿੱਚ ਰੈਲੀ ਕੱਢੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਝੰਡੇ ਲੈ ਕੇ ਸੜਕਾਂ ’ਤੇ ਰੋਸ ਮਾਰਚ ਵੀ ਕੱਢਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...