August 12, 2026, 4:53 am
----------- Advertisement -----------
HomeNewsLatest Newsਅੰਮ੍ਰਿਤਸਰ : ਬੀ.ਐਸ.ਐਫ ਵੱਲੋਂ ਡਰੋਨ ਅਤੇ 74 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ : ਬੀ.ਐਸ.ਐਫ ਵੱਲੋਂ ਡਰੋਨ ਅਤੇ 74 ਕਰੋੜ ਰੁਪਏ ਦੀ ਹੈਰੋਇਨ ਬਰਾਮਦ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ‘ਚ ਸੀਮਾ ਸੁਰੱਖਿਆ ਬਲ (BSF) ਨੇ ਐਤਵਾਰ ਰਾਤ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ‘ਤੇ ਭੇਜੇ ਗਏ ਡਰੋਨਾਂ ਨੂੰ ਮਾਰਨ ‘ਚ ਸਫਲਤਾ ਹਾਸਲ ਕੀਤੀ ਹੈ ਅਤੇ ਇਸ ਦੇ ਨਾਲ ਹੀ 74 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਹੈ। ਦੱਸ ਦਈਏ ਕਿ ਅੱਧੀ ਰਾਤ ਨੂੰ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣਨ ਤੋਂ ਬਾਅਦ ਜਵਾਨਾਂ ਵੱਲੋਂ ਡਰੋਨ ‘ਤੇ ਗੋਲੀਬਾਰੀ ਕੀਤੀ ਗਈ ਜਿਸ ਤੋਂ ਬਾਅਦ ਉਹ ਖੇਤਾਂ ਵਿੱਚ ਡਿੱਗ ਪਿਆ।
ਜਵਾਨਾਂ ਨੂੰ ਡਰੋਨ ਦੇ ਨਾਲ ਕਾਲੇ ਰੰਗ ਦਾ ਬੈਗ ਵੀ ਮਿਲਿਆ ਹੈ। ਜਿਸ ਤੋਂ ਬਾਅਦ ਤੁਰੰਤ ਬੀਐਸਐਫ ਦੇ ਜਵਾਨਾਂ ਨੇ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕੀਤਾ। ਜਦੋਂ ਬੀਐਸਐਫ ਦੇ ਅਧਿਕਾਰੀਆਂ ਨੇ ਬੈਗ ਨੂੰ ਖੋਲ੍ਹਿਆ ਤਾਂ ਉਸ ਵਿੱਚ ਇੱਕ ਬੋਰੀ ਮਿਲੀ। ਜਦੋਂ ਖੋਲ੍ਹਿਆ ਗਿਆ ਤਾਂ 9 ਪੈਕੇਟ ਪੀਲੀ ਟੇਪ ਨਾਲ ਬੰਨ੍ਹੇ ਹੋਏ ਸਨ। ਬੀਐਸਐਫ ਨੇ ਸਾਰੇ ਪੈਕਟਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੇ ਪੈਕਟਾਂ ਵਿੱਚੋਂ 10.670 ਕਿਲੋ ਹੈਰੋਇਨ ਬਰਾਮਦ ਹੋਈ। ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 74 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...