ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਪੰਜਾਬ ਸਰਹੱਦ ‘ਤੇ ਪਾਕਿ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਿਹਾ ਹੈ। ਬੀਐਸਐਫ ਦੇ ਜਵਾਨਾਂ ਨੇ ਚਾਰ ਦਿਨਾਂ ਵਿੱਚ ਇਸ ਪੰਜਵੇਂ ਡਰੋਨ ਨੂੰ ਡੇਗਣ ਵਿੱਚ ਸਫਲਤਾ ਹਾਸਲ ਕੀਤੀ ਹੈ। ਦੱਸ ਦਈਏ ਕਿ ਬੀ.ਐਸ.ਐਫ ਨੂੰ ਇਹ ਸਫਲਤਾ ਅੰਮ੍ਰਿਤਸਰ ਦੇ ਬੀਓਪੀ ਰਾਜਾਤਾਲ ਅਧੀਨ ਪੈਂਦੇ ਸਰਹੱਦੀ ਪਿੰਡ ਭੈਣੀ ਰਾਜਪੂਤਾਨਾ ਵਿੱਚ ਮਿਲੀ। ਘਟਨਾ ਦੇ ਸਮੇਂ ਬੀਐਸਐਫ ਦੀ ਬਟਾਲੀਅਨ 144 ਦੇ ਜਵਾਨ ਗਸ਼ਤ ‘ਤੇ ਸਨ। ਰਾਤ ਕਰੀਬ 10 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।
ਬੀਐਸਐਫ ਦੇ ਕਮਾਂਡੈਂਟ ਅਜੈ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਡਰੋਨ ਖੇਤਾਂ ਵਿੱਚ ਡਿੱਗਿਆ ਪਿਆ ਮਿਲਿਆ। ਜਿਸ ਨਾਲ ਇੱਕ ਬੈਗ ਬੰਨ੍ਹਿਆ ਹੋਇਆ ਸੀ। ਖੋਲ੍ਹਣ ‘ਤੇ ਸ਼ੱਕੀ ਹੈਰੋਇਨ ਦੇ 2 ਪੈਕੇਟ ਬਰਾਮਦ ਹੋਏ। ਜਿਸ ‘ਚੋ 2.1 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ।
----------- Advertisement -----------
ਅੰਮ੍ਰਿਤਸਰ BSF ਨੂੰ ਮਿਲੀ ਸਫਲਤਾ, ਡਰੋਨ ਸਮੇਤ 2.1 ਕਿਲੋ ਹੈਰੋਇਨ ਜ਼ਬਤ
Published on
----------- Advertisement -----------
----------- Advertisement -----------












