June 10, 2026, 6:27 am
----------- Advertisement -----------
HomeNewsLatest Newsਜੀ-20 ਸੰਮੇਲਨ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਮ੍ਰਿਤਸਰ ਸ਼ਹਿਰ 'ਚ ਉਡਣ ਵਾਲੇ ਡਰੋਨ,...

ਜੀ-20 ਸੰਮੇਲਨ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਮ੍ਰਿਤਸਰ ਸ਼ਹਿਰ ‘ਚ ਉਡਣ ਵਾਲੇ ਡਰੋਨ, ਮਾਨਵ ਰਹਿਤ ਹਵਾਈ ਵਾਹਨਾਂ ‘ਤੇ ਲਾਈ ਪਾਬੰਦੀ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ : ਇੱਥੇ ਚੱਲ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ 14 ਮਾਰਚ ਤੋਂ 21 ਮਾਰਚ, 2023 ਤੱਕ ਪੂਰੇ ਕਮਿਸ਼ਨਰੇਟ ਖੇਤਰ ਵਿੱਚ ਉਡਣ ਵਾਲੇ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ‘ਤੇ ਪਾਬੰਦੀ ਲਗਾਈ ਹੈ। ਇਸ ਪਾਬੰਦੀ ਵਿੱਚ ਜੀ-20 ਸਿੱਖਿਆ ਦੇ ਸਥਾਨ, ਵਰਕਿੰਗ ਗਰੁੱਪ ਦੀਆਂ ਮੀਟਿੰਗਾਂ, ਉਹ ਸਥਾਨ ਅਤੇ ਰਸਤੇ ਜਿੱਥੇ ਡੈਲੀਗੇਟ ਠਹਿਰੇ ਹੋਏ ਹਨ, ਵੀ ਸ਼ਾਮਲ ਹਨ। ।

ਜ਼ਿਕਰਯੋਗ ਹੈ ਕਿ ਪੰਜਾਬ 15 ਤੋਂ 17 ਮਾਰਚ ਤੱਕ ਦੂਜੇ ਐਜੂਕੇਸ਼ਨ ਵਰਕਿੰਗ ਗਰੁੱਪ (ਐੱਡ ਡਬਲਯੂ.ਜੀ.) ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ 28 ਜੀ-20 ਮੈਂਬਰ ਦੇਸ਼, ਮਹਿਮਾਨ ਦੇਸ਼ ਅਤੇ ਸੰਸਥਾਵਾਂ(ਓ.ਈ.ਸੀ.ਡੀ., ਯੂਨੈਸਕੋ ਅਤੇ ਯੂਨੀਸੈਫ), ਜਿਨ੍ਹਾਂ ਨੂੰ ਸੱਦਾ ਦਿੱਤਾ ਹੈ, ਇਸ 3 ਦਿਨਾਂ ਸਮਾਗਮ ਦੌਰਾਨ ਸੈਮੀਨਾਰ/ਪ੍ਰਦਰਸ਼ਨੀ ਅਤੇ ਵਰਕਿੰਗ ਗਰੁੱਪ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਲੇਬਰ ‘ਤੇ ਐਲ20 ਦੀ ਮੀਟਿੰਗ 19-20 ਮਾਰਚ ਨੂੰ ਹੋਣੀ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਨੌਨਿਹਾਲ ਸਿੰਘ ਨੇ ਦੱਸਿਆ ਕਿ ਮੀਟਿੰਗਾਂ ਦੇ ਸਥਾਨਾਂ, ਠਹਿਰਨ ਦੇ ਸਥਾਨਾਂ ਅਤੇ ਰਸਤਿਆਂ ਨੂੰ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਸੁਰੱਖਿਆ ਦੀ ਮਜ਼ਬੂਤੀ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਣ ਲਈ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ ਦੇ ਉੱਡਣ ‘ਤੇ ਪਾਬੰਦੀ ਲਗਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...