November 13, 2026, 9:20 pm
----------- Advertisement -----------
HomeNewsLatest Newsਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ...

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ

Published on

----------- Advertisement -----------

ਅੰਮ੍ਰਿਤਸਰ, 30 ਜੁਲਾਈ -ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਤਜਵੀਜ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਮੁੱਖ ਸੈਕਟਰੀ ਨੂੰ ਭੇਜੀ ਹੈ। ਦੱਸਣ ਯੋਗ ਹੈ ਕਿ 25 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਇਹ ਮੁੱਦਾ ਉਠਾਇਆ ਸੀ ਕਿ ਜੇਕਰ ਅੰਮ੍ਰਿਤਸਰ ਹਵਾਈ ਅੱਡੇ ਦਾ ਵਿਸਥਾਰ ਕੀਤਾ ਜਾਵੇ ਤਾਂ ਇਹ ਸ਼ਹਿਰ ਅਤੇ ਇਲਾਕੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਸਕਦਾ ਹੈ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਦੀ ਦਲੀਲ ਨਾਲ ਸਹਿਮਤ ਹੁੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੂੰ ਇਸ ਬਾਬਤ ਲਿਖਤੀ ਤਜਵੀਜ ਭੇਜਣ ਲਈ ਹਦਾਇਤ ਕੀਤੀ ਸੀ।

ਡਿਪਟੀ ਕਮਿਸ਼ਨਰ ਥੋਰੀ ਨੇ ਬੀਤੇ ਦਿਨ ਵਿਸ਼ੇਸ਼ ਮੁੱਖ ਸਕੱਤਰ ਅਤੇ ਡਾਇਰੈਕਟਰ ਸਿਵਲ ਐਵੀਏਸ਼ਨ ਪੰਜਾਬ ਨੂੰ ਭੇਜੇ ਗਏ ਪੱਤਰ ਵਿੱਚ ਲਿਖਿਆ ਕਿ ਜੇਕਰ ਇਸ ਦਾ ਵਿਸਥਾਰ ਕੀਤਾ ਜਾਵੇ ਤਾਂ ਅੰਮ੍ਰਿਤਸਰ ਦਾ ਹਵਾਈ ਅੱਡਾ ਪ੍ਰਵਾਸੀ ਭਾਰਤੀਆਂ ਅਤੇ ਸੈਲਾਨੀਆਂ ਲਈ ਪੰਜਾਬ ਦਾ ਗੇਟਵੇਅ ਸਾਬਤ ਹੋ ਸਕਦਾ ਹੈ। ਉਹਨਾਂ ਲਿਖਿਆ ਕਿ ਬੀਤੇ ਸਮੇਂ ਦੌਰਾਨ ਇੱਥੇ ਯਾਤਰੀਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਸੋ ਲੋੜ ਹੈ ਕਿ ਇਸ ਦੇ ਟਰਮੀਨਲ ਵਿੱਚ ਵਾਧਾ ਕੀਤਾ ਜਾਵੇ।

ਉਹਨਾਂ ਲਿਖਿਆ ਕਿ ਇਸ ਵੇਲੇ ਇਸ ਦਾ ਖੇਤਰ 40 ਹਜਰ ਵਰਗ ਮੀਟਰ ਹੈ ਅਤੇ 1600 ਯਾਤਰੀਆਂ ਦੀ ਸਮਰੱਥਾ ਹੈ ਪਰ ਸੈਲਾਨੀਆਂ ਦੀ ਲਗਾਤਾਰ ਵੱਧ ਰਹੀ ਆਮਦ ਕਾਰਨ ਇਸ ਵਿਚ 10 ਹਜ਼ਾਰ ਵਰਗ ਮੀਟਰ ਦਾ ਖੇਤਰ ਹੋਰ ਨਾਲ ਜੋੜਨ ਅਤੇ ਸੈਲਾਨੀਆਂ ਦੀ ਸਮਰੱਥਾ 2000 ਦੇ ਕਰੀਬ ਕਰਨ ਦੀ ਤੁਰੰਤ ਲੋੜ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਇਤਿਹਾਸਿਕ ਸਥਾਨਾਂ ਕਾਰਨ ਵਿਸ਼ਵ ਭਰ ਤੋਂ ਯਾਤਰੀ ਆਉਂਦੇ ਹਨ। ਜੇਕਰ ਹਵਾਈ ਅੱਡੇ ਦਾ ਵਿਸਥਾਰ ਹੁੰਦਾ ਹੈ ਤਾਂ ਇਸ ਨਾਲ ਸਥਾਨਕ ਸੈਰ ਸਪਾਟਾ ਸਨਅਤ ਅਤੇ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਹੋਰ ਇੰਟਰਨੈਸ਼ਨਲ ਉਡਾਨਾਂ ਅੰਮ੍ਰਿਤਸਰ ਪਹੁੰਚਣਗੀਆਂ, ਜਿਸ ਨਾਲ ਅੰਮ੍ਰਿਤਸਰ ਦਾ ਸੰਪਰਕ ਸਮੁੱਚੇ ਵਿਸ਼ਵ ਨਾਲ ਵਧੇਗਾ, ਜੋ ਕਿ ਵਪਾਰ, ਕਮਰਸ, ਸੱਭਿਆਚਾਰ ਅਤੇ ਆਰਥਿਕ ਵਿਕਾਸ ਵਿੱਚ ਵੱਡੀ ਮਦਦ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...