June 17, 2026, 4:33 am
----------- Advertisement -----------
HomeNewsBreaking Newsਸੁਚੱਜੇ ਪਰਾਲੀ ਪ੍ਰਬੰਧਨ ਲਈ ਪਿੰਡਾਂ 'ਚ ਪੁੱਜੇ ਡਿਪਟੀ ਕਮਿਸ਼ਨਰ, ਕਿਸਾਨਾਂ ਨਾਲ ਕੀਤੀ...

ਸੁਚੱਜੇ ਪਰਾਲੀ ਪ੍ਰਬੰਧਨ ਲਈ ਪਿੰਡਾਂ ‘ਚ ਪੁੱਜੇ ਡਿਪਟੀ ਕਮਿਸ਼ਨਰ, ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ

Published on

----------- Advertisement -----------

ਅੰਮ੍ਰਿਤਸਰ 12 ਸਤੰਬਰ, 2024: ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅਗਾਮੀ ਸੀਜ਼ਨ ਦੌਰਾਨ ਬਿਨਾਂ ਅੱਗ ਲਗਾਏ ਪਰਾਲੀ ਨੂੰ ਸੰਭਾਲਣ ਲਈ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਅਤੇ ਤਾਰਾਗੜ੍ਹ ਦੇ ਪਿੰਡਾਂ ‘ਚ ਜਾ ਕੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕੀਤਾ।

ਥੋਰੀ ਨੇ ਜ਼ਿਲ੍ਹੇ ‘ਚ ਪਿਛਲੇ ਸਾਲ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਣ ਵਾਲੇ ਪਿੰਡਾਂ ਦੇ ਕਿਸਾਨਾਂ ਨਾਲ ਖੁੱਲ੍ਹੀ ਵਿਚਾਰ ਚਰਚਾ ਕੀਤੀ ਅਤੇ ਪਹਿਲਾਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਤੇ ਫੇਰ ਉਨ੍ਹਾਂ ਦੇ ਹੱਲ ਲਈ ਮੌਕੇ ‘ਤੇ ਹੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਪੂਰਨ ਸਹਿਯੋਗ ਕਰੇਗਾ। ਉਨ੍ਹਾਂ ਪਿੰਡ ਬੰਡਾਲਾ ਤੇ ਤਾਰਾਗੜ੍ਹ ਦੇ ਕਿਸਾਨਾਂ ਨੂੰ ਕਿਹਾ ਕਿ ਐਕਸ ਸੀਟੂ ਰਾਹੀਂ ਪਰਾਲੀ ਪ੍ਰਬੰਧਨ ਕਰਨ ਲਈ ਬੇਲਰ ਤੇ ਇੰਨ ਸੀਟੂ ਲਈ ਲੋੜੀਂਦੀ ਮਸ਼ੀਨਰੀ ਸਮੇਂ ਸਿਰ ਉਪਲਬੱਧ ਕਰਵਾਈ ਜਾਵੇਗੀ। ਇਸ ਮੌਕੇ ਕਿਸਾਨਾਂ ਨੇ ਵੀ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਲਿਆ।

ਡਿਪਟੀ ਕਮਿਸ਼ਨਰ ਨੇ ਦੋਵੇਂ ਪਿੰਡਾਂ ਦੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਇਸ ਵਾਰ ਡੈਮੋ ਦੇ ਤੌਰ ‘ਤੇ 25 ਤੋਂ 30 ਏਕੜ ਰਕਬੇ ‘ਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਨਵੀਂਆਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਖਤਮ ਕਰਨਾ ਕੋਈ ਸਮੱਸਿਆ ਦਾ ਹੱਲ ਨਹੀਂ ਹੈ। ਇਸ ਨਾਲ ਅਸੀਂ ਖੇਤਾਂ ਨੂੰ ਤਾਂ ਰਹਿੰਦ ਖੂੰਹਦ ਤੋਂ ਖਾਲੀ ਕਰ ਦਿੰਦੇ ਹਾਂ, ਪਰ ਵਾਤਾਵਰਣ ਨੂੰ ਦੂਸ਼ਿਤ ਕਰਕੇ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਲੈਂਦੇ ਹਾਂ।

ਇਸ ਮੌਕੇ ਐਸ.ਐਸ.ਪੀ. ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਸੁਪਰੀਮ ਕੋਰਟ ਨੇ ਆਦੇਸ਼ਾਂ ਵਿੱਚ ਅੱਗ ਲੱਗਣ ਵਾਲੇ ਇਲਾਕੇ ਦੇ ਥਾਣਾ ਮੁੱਖੀ ਨੂੰ ਇਸ ਲਈ ਜਿੰਮੇਵਾਰ ਕਰਾਰ ਦਿੱਤਾ ਹੈ ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਤੇ ਸਬੰਧਤ ਥਾਣਾ ਮੁੱਖੀ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਐਫ.ਆਈ.ਆਰ ਵੀ ਦਰਜ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...