September 27, 2026, 12:00 am
----------- Advertisement -----------
HomeNewsLatest NewsDC ਵਲੋਂ ਵੱਖ ਵੱਖ ਗਿਣਤੀ ਕੇਂਦਰਾਂ ਦਾ ਦੌਰਾ: ਅੱਤ ਦੀ ਗਰਮੀ ਅਤੇ...

DC ਵਲੋਂ ਵੱਖ ਵੱਖ ਗਿਣਤੀ ਕੇਂਦਰਾਂ ਦਾ ਦੌਰਾ: ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਪੋਲਿੰਗ ਸਟਾਫ ਅਤੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

Published on

----------- Advertisement -----------

ਅੰਮ੍ਰਿਤਸਰ 29 ਮਈ 2024: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਅੱਜ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਬਣਾਏ ਗਏ ਗਿਣਤੀ ਕੇਂਦਰ ਦਾ ਦੌਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਣਤੀ ਕੇਂਦਰ ਵਿਖੇ ਪੂਰੇ ਪ੍ਰਬੰਧ ਸਹੀਂ ਢੰਗ ਨਾਲ ਮੁਕੰਮਲ ਕੀਤੇ ਜਾਣ ਅਤੇ ਸਟਾਫ ਲਈ ਪੀਣ ਵਾਲੇ ਪਾਣੀ ਦਾ ਖਾਸ ਧਿਆਨ ਰੱਖਿਆ ਜਾਵੇ। ਉਨਾਂ ਗਿਣਤੀ ਕੇਂਦਰ ਦਾ ਦੌਰਾ ਕਰਦਿਆਂ ਕਿਹਾ ਕਿ ਗਿਣਤੀ ਕੇਂਦਰ ਦੇ ਬਾਹਰਵਾਰ ਵੀ ਸ਼ਮਿਆਨੇ ਆਦਿ ਲਗਾਏ ਜਾਣ।

ਇਸ ਮੌਕੇ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਪੋਲਿੰਗ ਸਟਾਫ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ ਤੇ ਗਰਮ ਹਵਾਵਾਂ ਚੱਲ ਰਹੀਆਂ ਹਨ। ਇਸ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ ਤੇ ਗਰਮੀ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ ਤੇ ਗਰਮੀ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੀਣ ਯੋਗ ਠੰਡੇ ਮਿੱਠੇ ਪਾਣੀ, ਛਾਂਦਾਰ ਹਵਾਦਾਰ ਬੈਠਣ ਲਈ ਸਥਾਨਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਪੋਲਿੰਗ ਸਟਾਫ ਅਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਹੋਰ ਕਿਹਾ ਕਿ ਗਰਮੀ ’ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਚ ਪਾਣੀ ਪੀਤਾ ਜਾਵੇ, ਨਿੰਬੂ ਪਾਣੀ, ਲੱਸੀ ਆਦਿ ਵੀ ਵਰਤੋਂ ਕਰਨ ਅਤੇ ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾਉਣ ਨੂੰ ਤਰਜੀਹ ਦੇਣ ।

ਜਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 19 ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਗਿਣਤੀ ਬੀ:ਬੀ:ਕੇ:ਡੀ:ਏ:ਵੀ ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, 013-ਮਜੀਠਾ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 017-ਅੰਮ੍ਰਿਤਸਰ ਕੇਂਦਰੀ ਦੀ ਗਿਣਤੀ ਸਰਕਾਰੀ ਆਈ:ਟੀ:ਆਈ ਬੀ ਬਲਾਕ ਰਣਜੀਤ ਐਵੀਨਿਊ, 16-ਅੰਮ੍ਰਿਤਸਰ ਪੱਛਮੀ ਦੀ ਗਿਣਤੀ ਸਰਕਾਰੀ ਪਾਲੀਟੈਕਨੀਕਲ ਕਾਲਜ ਛੇਹਰਟਾ, 18-ਅੰਮ੍ਰਿਤਸਰ ਪੂਰਬੀ ਦੀ ਗਿਣਤੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ ਅਤੇ 11-ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੋ ਹੋਵੇਗੀ ਅਤੇ 3-ਖਡੂਰ ਸਾਹਿਬ ਹਲਕਾ 14-ਜੰਡਿਆਲਾ ਦੀ ਗਿਣਤੀ ਕਾਮਨ ਰੂਮ ਮੈਸ ਸੀਨੀਅਰ ਸੈਕੰਡਰੀ ਰੈਜੀਡੈਸ਼ੀਅਲ ਸਕੂਲ ਫਾਰ ਮੈਟੋਰੀਅਤ ਅੰਮ੍ਰਿਤਸਰ , 03 ਖਡੂਰ ਸਾਹਿਬ ਹਲਕਾ 25-ਬਾਬਾ ਬਕਾਲਾ ਦੀ ਗਿਣਤੀ ਬੇਸਮੈਟ ਹਾਲ ਸ਼੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਇਨ੍ਹਾਂ ਸਥਾਨਾਂ ਤੇ ਪੋਲਿੰਗ ਉਪਰੰਤ ਈ:ਵੀ:ਐਮ ਨੂੰ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਰਖਿਆ ਜਾਵੇਗਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...