September 13, 2026, 9:30 pm
----------- Advertisement -----------
HomeNewsLatest Newsਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਕਰੀਬ 6.90...

ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 6.90 ਕਰੋੜ ਰੁਪਏ ਖਰਚ ਕਰੇਗੀ: ਡਾ.ਨਿੱਜਰ

Published on

----------- Advertisement -----------

ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇਕ ਕਦਮ ਹੋਰ ਪੁੱਟਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 6.90 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਹੈ।

ਇਸ ਗੱਲ ਦਾ ਖੁਲਾਸਾ ਕਰਦਿਆਂ, ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੀਐਨਜੀ ਅਧਾਰਤ ਸ਼ਮਸ਼ਾਨਘਾਟ ਪ੍ਰਦਾਨ ਕਰਨਾ ਅਤੇ ਸਥਾਪਿਤ ਕਰਨ ਦੇ ਨਾਲ ਨਾਲ ਹਰ ਪੱਖੋਂ ਸ਼ਮਸ਼ਾਨ ਘਾਟ ਦੇ ਸੁਧਾਰ ਲਈ ਕਰੀਬ 3.91 ਕਰੋੜ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਫੇਜ਼-2 ਅਧੀਨ ਗੁਰੂ ਅਮਰਦਾਸ ਐਵੀਨਿਊ ਵਾਰਡ ਨੰਬਰ 3 ਦੀਆਂ ਵੱਖ-ਵੱਖ ਗਲੀਆਂ ਦੀ ਮੁੜ-ਕੰਡੀਸ਼ਨਿੰਗ ਅਤੇ ਵਿਕਾਸ ਲਈ 48.50 ਲੱਖ ਰੁਪਏ ਖ਼ਰਚਣ ਦਾ ਫੈਸਲਾ ਲਿਆ ਗਿਆ ਹੈ।

ਕੈਬਨਿਟ ਮੰਤਰੀ, ਡਾ.ਨਿੱਜਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ ਪੰਡੂਰਾ ਸੁਲਤਾਨਵਿੰਡ ਦੇ 6 ਵਾਰਡ ਵਿੱਚ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ ਤਕਰੀਬਨ 1.51 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰੀਬ 1.00 ਕਰੋੜ ਰੁਪਏ ਤੋਂ ਵੱਧ ਦੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਡਾ.ਨਿੱਜਰ ਨੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਜੇ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਜ਼ਰੂਰਤ ਹੋਵੇਗੀ ਤਾਂ ਜਾਣਕਾਰੀ ਇਸੇ ਵੈਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਕੈਬਨਿਟ ਮੰਤਰੀ, ਡਾ.ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...