ਪੰਜਾਬ ਦੇ ਅੰਮ੍ਰਿਤਸਰ-ਲਾਹੌਰ ਰੋਡ ‘ਤੇ ਐਤਵਾਰ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ।ਇਸ ਦਰਦਨਾਕ ਸੜਕ ਹਾਦਸੇ ਵਿੱਚ ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਜਦਕਿ ਕਾਰ ਚਾਲਕ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰ ਵਾਲੇ ਵੀ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਦੀ ਪੁਲਸ ਨਾਲ ਬਹਿਸ ਹੋ ਗਈ। ਇਸ ਦੌਰਾਨ ਮ੍ਰਿਤਕ ਦੇ ਭਰਾ ਨੇ ਇਨੋਵਾ ਕਾਰ ਦੀ ਵੀ ਭੰਨਤੋੜ ਕੀਤੀ।
ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਨੋਵਾ ਕਾਰ ਖਾਸਾ ਸਾਈਡ ਤੋਂ ਬਹੁਤ ਤੇਜ਼ ਰਫਤਾਰ ਨਾਲ ਆ ਰਹੀ ਸੀ।ਮੋਟਰਸਾਈਕਲ ਸਵਾਰ ਵੀ ਉਸੇ ਦਿਸ਼ਾ ਤੋਂ ਆ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਕਈ ਫੁੱਟ ਉੱਛਲ ਮਾਰ ਕੇ ਅੱਗੇ ਜਾ ਡਿੱਗਿਆ। ਕਾਰ ‘ਚ ਚਾਰ ਵਿਅਕਤੀ ਸਵਾਰ ਸਨ।ਨੌਜਵਾਨ ਨੂੰ ਕੁਝ ਮੋਟਰਸਾਈਕਲ ਸਵਾਰਾਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਹਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ। ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ ਹਨ। ਮ੍ਰਿਤਕ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
----------- Advertisement -----------
ਅੰਮ੍ਰਿਤਸਰ-ਲਾਹੌਰ ਰੋਡ ‘ਤੇ ਭਿਆਨਕ ਹਾਦਸਾ, ਤੇਜ਼ ਰਫਤਾਰ ਇਨੋਵਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌ+ਤ
Published on
----------- Advertisement -----------

----------- Advertisement -----------