August 6, 2026, 3:31 pm
----------- Advertisement -----------
HomeNewsLatest Newsਸੰਘਣੀ ਧੁੰਦ ਕਾਰਨ ਹਵਾਈ ਅੱਡੇ ਨਹੀਂ ਉਤਰ ਸਕੀ ਕੋਈ ਫਲਾਈਟ, ਦਿੱਲੀ ਭੇਜੀਆਂ...

ਸੰਘਣੀ ਧੁੰਦ ਕਾਰਨ ਹਵਾਈ ਅੱਡੇ ਨਹੀਂ ਉਤਰ ਸਕੀ ਕੋਈ ਫਲਾਈਟ, ਦਿੱਲੀ ਭੇਜੀਆਂ ਗਈਆਂ ਵਾਪਸ

Published on

----------- Advertisement -----------

ਅੰਮ੍ਰਿਤਸਰ : ਮੌਸਮ ਦਾ ਮਿਜਾਜ਼ ਬਦਲਦਾ ਹੋਇਆ ਨਜ਼ਰ ਆ ਰਿਹਾ ਹੈ। ਤੇਜ਼ ਪੈ ਰਹੀ ਕੜਾਕੇ ਦੀ ਧੁੱਪ ਤੋਂ ਬਾਅਦ ਅਚਾਨਕ ਮੌਸਮ ਬਦਲ ਗਿਆ ਹੈ। ਸਰਦੀ ਵਧਣ ਤੇ ਬੁੱਧਵਾਰ ਸ਼ਾਮ ਤੋਂ ਛਾਈ ਗਹਿਰੀ ਧੁੰਦ ਤੇ ਰਨਵੇ ਵਿਜ਼ੂਅਲ ਰੇਂਜ ’ਚ ਆਈ ਤਕਨੀਕੀ ਖ਼ਰਾਬੀ ਕਾਰਨ ਕੋਈ ਵੀ ਫਲਾਈਟ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਉਤਰ ਨਾ ਸਕੀ। ਗਹਿਰੀ ਧੁੰਦ ਕਾਰਨ ਵਿਜ਼ੀਬਿਲਟੀ ਪੂਰੀ ਤਰ੍ਹਾਂ ਸਿਫ਼ਰ ਹੋ ਗਈ। ਅਜਿਹੇ ’ਚ ਫਲਾਈਟ ਉਤਾਰਣ ਲਈ ਰਨਵੇ ਦਿਖਾਈ ਦੇਣ ’ਚ ਕਾਫ਼ੀ ਪਰੇਸ਼ਾਨੀ ਹੋਈ। ਹਾਲਾਂਕਿ ਬੀਤੀ ਰਾਤ ਨੂੰ ਆਉਣ ਵਾਲੀਆਂ ਕਈ ਫਲਾਈਟਾਂ ਕਾਫ਼ੀ ਦੇਰ ਤਕ ਏਅਰਪੋਰਟ ਦੇ ਆਲੇ-ਦੁਆਲੇ ਚੱਕਰ ਵੀ ਕੱਟਦੀਆਂ ਰਹੀਆਂ।

ਪਰ ਕੁਝ ਵੀ ਸਾਫ਼ ਨਾ ਹੋਣ ਕਾਰਨ ਬਾਅਦ ’ਚ ਫਲਾਈਟਾਂ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ।ਜ਼ਿਕਰਯੋਗ ਹੈ ਕਿ ਬੁੱਧਵਾਰ ਸ਼ਾਮ ਕਰੀਬ 4.30 ਵਜੇ ਤੋਂ ਹੀ ਗਹਿਰੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ। ਜਿਸ ਕਾਰਨ ਫਲਾਈਟਾਂ ਨੂੰ ਉਤਾਰਣਾ ਕਾਫ਼ੀ ਮੁਸ਼ਕਲ ਹੋ ਗਿਆ ਸੀ। ਅਜਿਹੇ ’ਚ ਅੰਮ੍ਰਿਤਸਰ ਆਉਣ ਵਾਲੀਆਂ ਸਾਰੀਆਂ ਫਲਾਈਟਾਂ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ ਸੀ ਤੇ ਉੱਥੇ ਹੀ ਉਤਾਰੀਆਂ ਗਈਆਂ। ਇਸ ਕਾਰਨ ਯਾਤਰੀਆਂ ਨੂੰ ਵੀ ਬੇਹੱਦ ਪਰੇਸ਼ਾਨੀ ਝੱਲਣੀ ਪਈ। ਹਾਲਾਂਕਿ ਵੀਰਵਾਰ ਦੁਪਹਿਰ ਕਰੀਬ ਤਿੰਨ ਵਜੇ ਤੋਂ ਬਾਅਦ ਮੌਸਮ ਥੋੜ੍ਹਾ ਸਾਫ਼ ਹੋਣ ਕਾਰਨ ਇੰਡੀਗੋ ਦੀ ਇਕ ਫਲਾਈਟ ਨੂੰ ਉਤਾਰਿਆ ਗਿਆ।

ਏਅਰਪੋਰਟ ਅਥਾਰਟੀ ਵੱਲੋਂ ਕਰੀਬ 24 ਘੰਟਿਆਂ ਬਾਅਦ ਵੀਰਵਾਰ ਸ਼ਾਮ ਨੂੰ ਆਪਣੇ ਟਵਿੱਟਰ ਅਕਾਊਂਟ ’ਤੇ ਰਨਵੇ ਵਿਜ਼ੂਅਲ ਰੇਂਜ ’ਚ ਤਕਨੀਕੀ ਖ਼ਰਾਬੀ ਹੋਣ ਦੀ ਜਾਣਕਾਰੀ ਪਾ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਖਰਾਬੀ ਨੂੰ ਸਹੀ ਕਰਨ ਵਿੱਚ ਕੁਝ ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਜਿਸ ਕਾਰਨ ਉਡਾਣਾਂ ਤੇ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜੇਕਰ ਤੁਹਾਡੀ ਫਲਾਈਟ ਅੰਮ੍ਰਿਤਸਰ ਏਅਰਪੋਰਟ ਤੋਂ ਹੈ ਤਾਂ ਇਸ ਦੀ ਜਾਣਕਾਰੀ ਜ਼ਰੂਰ ਹਾਸਲ ਕਰ ਲਵੋ। ਇਸ ਨੂੰ ਲੈ ਕੇ ਅਧਿਕਾਰਤ ਪੁਸ਼ਟੀ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, CAT III ਸਿਸਟ ਫੇਲ੍ਹ ਹੋਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਰਨਵੇਅ ਵਿਜ਼ੂਅਲ ਰੇਂਜ (ਆਰ. ਵੀ. ਆਰ.) ਦਾ ਸ਼ੁਰੂ ਤੇ ਅੰਤਿਮ ਹਿੱਸਾ ਕੰਮ ਨਹੀਂ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...

ਪੰਚਾਇਤ ਵਿਕਾਸ ਸਕੱਤਰ ਕਾਡਰ ਦੀ ਸਿਰਜਣਾ ਲਈ ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਵਿੱਚ ਸੋਧ

ਚੰਡੀਗੜ੍ਹ; 5 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ...