June 9, 2026, 7:34 pm
----------- Advertisement -----------
HomeNewsBreaking Newsਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਤੋਂ ਝੋਨੇ ਦੀ ਲਵਾਈ ਹੋਈ ਸ਼ੁਰੂ

ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ ਤੋਂ ਝੋਨੇ ਦੀ ਲਵਾਈ ਹੋਈ ਸ਼ੁਰੂ

Published on

----------- Advertisement -----------

ਅੰਮ੍ਰਿਤਸਰ 15 ਜੂਨ- ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਵੱਲੋਂ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਜਿਲ੍ਹੇ ਵਿੱਚ 15 ਜੂਨ ਨੂੰ ਬਲਾਕ ਵੇਰਕਾ ਦੇ ਪਿੰਡ ਮਾਨਾਵਾਲਾ ਕਲਾਂ ਵਿਖੇ ਝੋਨੇ ਦੀ ਲੁਆਈ ਸ਼ੁਰੂ ਕਰਵਾਈ ਗਈ।

ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ ਇਸ ਲਈ ਜਿਨਾਂ ਕਿਸਾਨਾਂ ਨੇ ਪਰਮਲ ਕਿਸਮਾਂ ਦੀ ਲੁਆਈ ਕਰਨੀ ਹੈ ਉਹ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪਰਮਲ ਕਿਸਮਾਂ ਨੂੰ ਹੀ ਤਰਜੀਹ ਦੇਣ। ਉਹਨਾਂ ਕਿਹਾ ਕਿ ਬਿਨਾਂ ਕਿਸੇ ਜਰੂਰਤ ਦੇ ਖੇਤਾਂ ਵਿੱਚ ਖੁੱਲਾ ਪਾਣੀ ਨਾ ਛੱਡਿਆ ਜਾਵੇ ਅਤੇ ਪਾਣੀ ਦੀ ਵਰਤੋਂ ਕੇਵਲ ਲੋੜ ਅਨੁਸਾਰ ਹੀ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁੱਰਿਖਅਤ ਰੱਖਿਆ ਜਾ ਸਕੇ। ਉਹਨਾਂ ਕਿਸਾਨਾਂ ਨੂੰ ਸੰਦੇਸ਼ ਦਿੱਤਾ ਕਿ ਕੇਵਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਝੋਨੇ/ਬਾਸਮਤੀ ਦੀਆਂ ਪੰਜਾਬ ਵਿੱਚ ਕਾਸ਼ਤ ਲਈ ਸਿਫਾਰਿਸ਼ ਕੀਤੀਆਂ ਗਈਆਂ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ।
ਉਹਨਾਂ ਨੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਜੋਗਾ ਸਿਘ ਵਾਲਾ (ਬੰਡਾਲਾ) ਵਿਖੇ ਸਿੱਧੀ ਬਿਜਾਈ ਤਕਨੀਕ ਰਾਂਹੀ ਬੀਜੇ ਝੋਨੇ ਦੇ ਖੇਤਾਂ ਦਾ ਨਿਰੀਖਣ ਵੀ ਕੀਤਾ ਅਤੇ ਇਸ ਤਕਨੀਕ ਨੂੰ ਅਪਨਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਹਨਾਂ ਕਿਸਾਨਾਂ ਦੀ ਅਗਾਂਹਵਧੂ ਸੋਚ ਜਮੀਨਦੋਜ ਪਾਣੀ ਦੀ ਬੱਚਤ ਕਰਨ ਵਿੱਚ ਸਹਾਈ ਹੋਵੇਗੀ। ਉਹਨਾਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਨਾਲ ਜੁੜਨ ਵਾਸਤੇ ਖੇਤੀ ਮਾਹਿਰਾਂ ਨਾਲ ਲਗਾਤਾਰ ਰਾਬਤਾ ਬਣਾ ਕੇ ਰੱਖਣ ਲਈ ਵੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...