October 28, 2026, 11:46 pm
----------- Advertisement -----------
HomeNewsLatest Newsਅੰਮ੍ਰਿਤਸਰ: ਪੰਜਾਬ ਨੈਸ਼ਨਲ ਬੈਂਕ 'ਚ ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ ਲੁੱਟ

ਅੰਮ੍ਰਿਤਸਰ: ਪੰਜਾਬ ਨੈਸ਼ਨਲ ਬੈਂਕ ‘ਚ ਦਿਨ-ਦਿਹਾੜੇ ਪਿਸਤੌਲ ਦੀ ਨੋਕ ‘ਤੇ ਲੁੱਟ

Published on

----------- Advertisement -----------

ਅੰਮ੍ਰਿਤਸਰ ਦੇ ਸਰਹੱਦੀ ਖੇਤਰ ਚੋਗਾਵਾਂ ਵਿੱਚ ਇੱਕ ਬੈਂਕ ‘ਚ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਮੁਢਲੀ ਜਾਣਕਾਰੀ ਅਨੁਸਾਰ ਇੱਥੇ ਚਾਰ ਨਕਾਬਪੋਸ਼ ਹਥਿਆਰਾਂ ਸਮੇਤ ਪੰਜਾਬ ਨੈਸ਼ਨਲ ਬੈਂਕ ਵਿੱਚ ਦਾਖਲ ਹੋਏ ਅਤੇ ਕੈਸ਼ੀਅਰ ਤੋਂ ਬੰਦੂਕ ਦੀ ਨੋਕ ’ਤੇ 17 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਘਟਨਾ ਸਮੇਂ ਬੈਂਕ ‘ਚ ਇੰਨੀ ਹੀ ਨਕਦੀ ਮੌਜੂਦ ਸੀ। ਕੁਝ ਦਿਨ ਪਹਿਲਾਂ ਅੱਗ ਲੱਗਣ ਕਾਰਨ ਬੈਂਕ ਦੇ ਸੀਸੀਟੀਵੀ ਕੈਮਰੇ ਬੰਦ ਹੋ ਗਏ ਸਨ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬੈਂਕ ਮੁਲਾਜ਼ਮਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਬੈਂਕ ਵਿੱਚ ਅੱਗ ਲੱਗ ਗਈ ਸੀ। ਜਿਸ ਕਾਰਨ ਬੈਂਕ ਬੰਦ ਸੀ ਅਤੇ ਅੰਦਰ ਲੇਬਰ ਕੰਮ ਕਰ ਰਹੀ ਸੀ। ਬੈਂਕ ਨਾਲ ਜੁੜੇ ਏਜੰਟ ਥੋੜੀ-ਬਹੁਤ ਪੇਮੈਂਟ ਲੈ ਕੇ ਆਉਂਦੇ ਸਨ। ਕੈਸ਼ੀਅਰ ਦੁਪਹਿਰ 12.55 ਵਜੇ ਬੈਂਕ ਵਿੱਚ ਮੌਜੂਦ ਸੀ। ਚਾਰੇ ਲੁਟੇਰੇ, ਜਿਨ੍ਹਾਂ ਦੇ ਮੂੰਹ ਢਕੇ ਹੋਏ ਸਨ, ਸਿੱਧੇ ਕੈਸ਼ੀਅਰ ਕੋਲ ਆਏ ਅਤੇ ਹਥਿਆਰ ਦਿਖਾ ਕੇ ਬੈਂਕ ਵਿਚ ਪਈ ਸਾਰੀ ਨਕਦੀ ਲੈ ਕੇ ਫ਼ਰਾਰ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...