November 8, 2026, 1:22 am
----------- Advertisement -----------
HomeNewsLatest Newsਸੀ.ਆਈ ਅੰਮ੍ਰਿਤਸਰ ਦੀ ਵੱਡੀ ਕਾਰਵਾਈ! 4 ਕਿਲੋ ਆਈਸ ਡਰੱਗ ਤੇ 1 ਕਿਲੋ...

ਸੀ.ਆਈ ਅੰਮ੍ਰਿਤਸਰ ਦੀ ਵੱਡੀ ਕਾਰਵਾਈ! 4 ਕਿਲੋ ਆਈਸ ਡਰੱਗ ਤੇ 1 ਕਿਲੋ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।
ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਕਿ ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।
ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿਲੋ ਆਈ.ਸੀ.ਈ. ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ।
ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਅਵਤਾਰ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ।
ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀਆਂ -ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਮੁਲਜ਼ਮ ਅਵਤਾਰ ਸਿੰਘ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਉਸ ਦੇ ਰਿਮਾਂਡ ਲਈ ਮੰਗ ਕਰੇਗੀ ਤਾਂ ਜੋ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਸ਼ਾਮਲ ਉਸ ਦੇ ਹੋਰਨਾਂ ਸਾਥੀਆਂ ਬਾਰੇ ਵੀ ਅਹਿਮ ਜਾਣਕਾਰੀ ਜੁਟਾਈ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...