August 10, 2026, 6:34 am
----------- Advertisement -----------
HomeNewsBreaking Newsਅੰਮ੍ਰਿਤਸਰ ਪੁਲਿਸ ਨੇ 6 ਕਿਲੋ ਹੈ.ਰੋਇਨ, ਇਕ ਲੱਖ 70 ਹਜਾਰ ਰੁਪਏ ਡ.ਰੱਗ...

ਅੰਮ੍ਰਿਤਸਰ ਪੁਲਿਸ ਨੇ 6 ਕਿਲੋ ਹੈ.ਰੋਇਨ, ਇਕ ਲੱਖ 70 ਹਜਾਰ ਰੁਪਏ ਡ.ਰੱਗ ਮਨੀ ਸਮੇਤ 3 ਸਮਗਲਰਾਂ ਨੂੰ ਕੀਤਾ ਕਾਬੂ

Published on

----------- Advertisement -----------

ਅੰਮ੍ਰਿਤਸਰ ਸੀਆਈਏ ਸਟਾਫ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਤਿੰਨ ਨਸ਼ਾ ਸਮਗਲਰਾਂ ਨੂੰ ਪੁਲਿਸ ਵੱਲੋਂ ਕਰੋੜਾਂ ਰੁਪਏ ਦੀ 6 ਕਿਲੋ ਹੈਰੋਇਨ 1ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਅਤੇ ਦੋ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ, ਇਹਨਾਂ ਨਸ਼ਾ ਸਮਗਲਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਜਿਸ  ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਅੰਮ੍ਰਿਤਸਰ ਵਿਖੇ ਸੀਆਈਏ ਸਟਾਫ ਅੰਮ੍ਰਿਤਸਰ ਦੇ ਡੀਐਸਪੀ ਇੰਦਰਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਸੀਆਈਏ ਸਟਾਫ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨਾਂ ਦੀ ਪਹਿਚਾਣ ਮਨਦੀਪ ਸਿੰਘ ਹਰਜੋਤ ਸਿੰਘ ਅਤੇ ਲਖਬੀਰ ਸਿੰਘ ਵਜੋਂ ਹੋਈ ਹੈ।

ਇਹਨਾਂ ਕੋਲੋਂ ਕਰੋੜਾਂ ਰੁਪਏ ਦੀ 6 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ ਉੱਥੇ ਹੀ ਇਹਨਾਂ ਕੋਲੋਂ 1 ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ ਉਹਨਾਂ ਕਿਹਾ ਕਿ ਇਹਨਾਂ ਕੋਲੋਂ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ ਅਤੇ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਜਿਸ ਦੌਰਾਨ ਇਹਨਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਆਖਿਰ ਇਡੀ ਵੱਡੀ ਮਾਤਰਾ ਵਿੱਚ ਇਹ ਹੈਰੋਇਨ ਕਿੱਥੋਂ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਲੈ ਕੇ ਜਾਣੀ ਸੀ ਉਹਨਾਂ ਕਿਹਾ ਕਿ ਕਾਬੂ ਕੀਤੇ ਇਹਨਾਂ ਨਸ਼ਾ ਤਸਕਰਾਂ ਕੋਲੋਂ ਸਖਤੀ ਨਾਲ ਪੁੱਛਕਿਛ ਕੀਤੀ ਜਾ ਰਹੀ ਹੈ। ਇਹਨਾਂ ਦੇ ਪਾਕਿਸਤਾਨ ਵਿੱਚ ਬੈਠੇ ਨਸ਼ਾ ਸਮਗਲਰਾਂ ਨਾਲ ਵੀ ਲਿੰਕ ਹੋ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...