June 24, 2026, 4:49 pm
----------- Advertisement -----------
HomeNewsLatest Newsਅੰਮ੍ਰਿਤਸਰ ਪੁਲਿਸ ਨੇ ਹਥਿ.ਆਰਾਂ ਦੇ ਅੰਤਰਰਾਜੀ ਤਸ.ਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13...

ਅੰਮ੍ਰਿਤਸਰ ਪੁਲਿਸ ਨੇ ਹਥਿ.ਆਰਾਂ ਦੇ ਅੰਤਰਰਾਜੀ ਤਸ.ਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 13 ਪਿਸ.ਤੌਲਾਂ ਸਮੇਤ ਇਕ ਵਿਅਕਤੀ ਕਾਬੂ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 12 ਦਸੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਤਸਕਰੀ ਗਿਰੋਹ ਦੇ ਇਕ ਪ੍ਰਮੁੱਖ ਮੈਂਬਰ ਨੂੰ ਅੰਮ੍ਰਿਤਸਰ ਦੇ ਪਿੰਡ ਭੈਣੀ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਕਾਲੂ (28) ਵਾਸੀ ਪਿੰਡ ਭੁੱਲਰ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਗ੍ਰਿਫਤਾਰ ਮੁਲਜ਼ਮ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਨਡੀਪੀਐਸ ਐਕਟ ਅਤੇ ਕੁੱਟ-ਮਾਰ ਨਾਲ ਸਬੰਧਤ ਘੱਟੋ-ਘੱਟ ਅੱਠ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ। ਪੁਲਿਸ ਟੀਮ ਵੱਲੋਂ ਉਸ ਕੋਲੋਂ .32 ਬੋਰ ਦੇ 13 ਪਿਸਤੌਲਾਂ ਤੇ 26 ਮੈਗਜ਼ੀਨਾਂ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਸਦੀ ਹੁੰਡਈ ਆਈ-20 ਕਾਰ ਵੀ ਜ਼ਬਤ ਕੀਤੀ ਗਈ ਹੈ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਸਬੰਧੀ ਮਿਲੀ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ, ਏਸੀਪੀ ਵੈਸਟ ਕਮਲਜੀਤ ਸਿੰਘ ਔਲਖ ਦੀ ਅਗਵਾਈ ਵਿੱਚ ਸੀਆਈਏ-2 ਦੀ ਪੁਲੀਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡ ਭੈਣੀ, ਥਾਣਾ ਛੇਹਰਟਾ, ਅੰਮ੍ਰਿਤਸਰ ਤੋਂ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਤੋਂ 35,000 ਰੁਪਏ ਵਿੱਚ ਇੱਕ ਪਿਸਤੌਲ ਖਰੀਦ ਕੇ ਪੰਜਾਬ ਵਿੱਚ 50,000 ਰੁਪਏ ਵਿੱਚ ਵੇਚਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਲੜੀ ਤੋੜਨ ਲਈ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰ. 273 ਮਿਤੀ 10-12-2023 ਨੂੰ ਅਸਲਾ ਐਕਟ ਦੀ ਧਾਰਾ 25/54/59 ਤਹਿਤ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...