November 17, 2026, 7:51 am
----------- Advertisement -----------
HomeNewsBreaking Newsਪਵਿੱਤਰ ਨਗਰੀ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ, ਪੁਲਿਸ ਕਮਿਸ਼ਨਰ ਨੂੰ ਤੁਰੰਤ...

ਪਵਿੱਤਰ ਨਗਰੀ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ, ਪੁਲਿਸ ਕਮਿਸ਼ਨਰ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ – ਬਾਜਵਾ

Published on

----------- Advertisement -----------
  • ਆਬਕਾਰੀ ਅਧਿਕਾਰੀਆਂ ਖ਼ਿਲਾਫ਼ ਵੀ ਹੋਵੇ ਕਾਰਵਾਈ – ਬਾਜਵਾ

ਚੰਡੀਗੜ੍ਹ, 8 ਨਵੰਬਰ 2022 – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੂੰ ਪਵਿੱਤਰ ਨਗਰੀ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਵਿੱਚ ਅਸਮਰੱਥਾ ਅਤੇ ਦੁਰਵਿਵਹਾਰ ਲਈ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ।

ਬਾਜਵਾ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਆਬਕਾਰੀ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਜਦੋਂ ਗੁੰਡਿਆਂ ਦੇ ਇੱਕ ਸਮੂਹ ਵੱਲੋਂ ਚੱਲ ਰਹੇ ਐਨਆਰਆਈ ਵਿਆਹ ਸਮਾਗਮ ਵਿੱਚ ਦਾਖ਼ਲ ਹੋ ਕੇ ਸਥਾਨਕ ਸ਼ਰਾਬ ਦੇ ਠੇਕੇਦਾਰਾਂ ਦੇ ਕਹਿਣ ’ਤੇ ਸ਼ਰਾਬ ਖੋਹਣ ਦੀ ਕੋਸ਼ਿਸ਼ ਕੀਤੀ ਗਈ।

ਬਾਜਵਾ ਨੇ ਪੁੱਛਿਆ ਕਿ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੁੱਦੇ ‘ਤੇ ਚੁੱਪ ਕਿਉਂ ਧਾਰੀ ਹੋਈ ਹੈ। ਕੀ ਇਸ ਤਰੀਕੇ ਨਾਲ ਆਮ ਆਦਮੀ ਪਾਰਟੀ (ਆਪ) ਪ੍ਰਵਾਸੀ ਭਾਰਤੀਆਂ ਤੋਂ ਨਿਵੇਸ਼ ਆਕਰਸ਼ਿਤ ਕਰਨ ਦਾ ਟੀਚਾ ਪੂਰਾ ਕਰ ਸਕਦੀ ਹੈ ?

ਯਾਦ ਕਰਾਇਆ ਜਾਂਦਾ ਹੈ ਕਿ ਪਿਛਲੇ ਸ਼ੁੱਕਰਵਾਰ 4 ਨਵੰਬਰ ਨੂੰ ਇੱਕ ਵਿਅਕਤੀ ਪੁਲਿਸ ਦੀ ਮੌਜੂਦਗੀ ਦੇ ਬਿਨਾਂ ਡਰ ਦੇ ਲੋਡਿਡ ਰਿਵਾਲਵਰ ਲੈ ਕੇ ਆਇਆ ਅਤੇ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ। ਭਾਵੇਂ ਘਟਨਾ ਵਾਲੀ ਥਾਂ ‘ਤੇ ਡੀ.ਐਸ.ਪੀ ਰੈਂਕ ਦੇ ਅਧਿਕਾਰੀ ਅਤੇ ਇੰਸਪੈਕਟਰ ਸਮੇਤ ਸਮੁੱਚਾ ਪੁਲਿਸ ਅਧਿਕਾਰੀ ਮੌਜੂਦ ਸੀ ਪਰ ਜਾਨ ਬਚਾਉਣ ਲਈ ਕੋਈ ਵੀ ਕੋਸ਼ਿਸ਼ ਕਰਦਾ ਨਜ਼ਰ ਨਹੀਂ ਆਇਆ।

ਉਸੇ ਸ਼ਾਮ ਵੇਰਕਾ ਬਾਈਪਾਸ ਨੇੜੇ ਫੈਸਟੀਨ ਪੈਲੇਸ ਵਿਖੇ 60 ਤੋਂ 70 ਦੇ ਕਰੀਬ ਗੁੰਡੇ ਆਟੋਮੈਟਿਕ ਹਥਿਆਰਾਂ, ਤਲਵਾਰਾਂ ਅਤੇ ਰਾਡਾਂ ਨਾਲ ਲੈਸ ਕੁਝ ਸ਼ਰਾਬ ਠੇਕੇਦਾਰਾਂ ਦੇ ਇਸ਼ਾਰੇ ‘ਤੇ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੇ ਚੱਲ ਰਹੇ ਸਵਾਗਤੀ ਸਮਾਗਮ ਵਿਚ ਦਾਖ਼ਲ ਹੋ ਗਏ ਅਤੇ ਖੋਹ ਕਰਨ ਦੀ ਕੋਸ਼ਿਸ਼ ਕੀਤੀ। ਉਹ ਸ਼ਰਾਬ ਖੋਹਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਮੇਜ਼ਬਾਨਾਂ ਨੇ ਟੈਕਸ ਸਮੇਤ ਪੂਰੀ ਰਕਮ ਅਦਾ ਕਰਕੇ ਰਣਜੀਤ ਐਵੀਨਿਊ ਤੋਂ ਕਾਨੂੰਨੀ ਤੌਰ ‘ਤੇ ਖਰੀਦਿਆ ਸੀ। ਵਿਆਹ ਦੇ ਰਿਸੈਪਸ਼ਨ ਵਿੱਚ ਆਏ ਇਨ੍ਹਾਂ ਗੁੰਡਿਆਂ ਨੇ ਐਨਆਰਆਈਜ਼, ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਡਰਾਉਣ ਲਈ ਕਈ ਰਾਉਂਡ ਫਾਇਰ ਵੀ ਕੀਤੇ ।

ਬਾਜਵਾ ਨੇ ਕਿਹਾ ਕਿ ਭਾਵੇਂ ਅਮਰੀਕਾ, ਕੈਨੇਡਾ ਅਤੇ ਇੰਗਲੈਂਡ ਤੋਂ ਆਏ ਪਰਵਾਸੀ ਭਾਰਤੀਆਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਅਰੁਣ ਪਾਲ ਸਿੰਘ ਕੋਲ ਪਹੁੰਚ ਕੀਤੀ ਸੀ ਪਰ ਸ਼ਰਾਬ ਠੇਕੇਦਾਰ ਦੇ ਦਬਾਅ ਹੇਠ ਉਹ ਨਾ ਸਿਰਫ ਬੇਕਾਬੂ ਅਨਸਰਾਂ ਖਿਲਾਫ਼ ਕਾਰਵਾਈ ਕਰਨ ‘ਚ ਅਸਫ਼ਲ ਰਹੇ, ਸਗੋਂ ਉਲਟਾ ਪ੍ਰਵਾਸੀ ਭਾਰਤੀਆਂ ਨੂੰ ਝੂਠੇ ਕੇਸ ਵਿਚ ਫਸਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...