September 13, 2026, 8:07 pm
----------- Advertisement -----------
HomeNewsBreaking Newsਅੰਮ੍ਰਿਤਸਰ ਪੁਲਿਸ ਨੇ ਪਾਗਲ ਪ੍ਰੇਮੀ ਨੂੰ ਲਿਆ ਹਿਰਾਸਤ 'ਚ, ਔਰਤ ਦੇ ਪਤੀ...

ਅੰਮ੍ਰਿਤਸਰ ਪੁਲਿਸ ਨੇ ਪਾਗਲ ਪ੍ਰੇਮੀ ਨੂੰ ਲਿਆ ਹਿਰਾਸਤ ‘ਚ, ਔਰਤ ਦੇ ਪਤੀ ‘ਤੇ ਚਲਾਈਆਂ ਗੋਲੀਆਂ

Published on

----------- Advertisement -----------


ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣਾ ਪੁਲਿਸ ਨੇ ਇਰਾਦਾ ਕਤਲ ਦੇ ਇੱਕ ਮਾਮਲੇ ਵਿੱਚ ਇੱਕ ਪਾਗਲ ਪ੍ਰੇਮੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਨੇ ਦਿਨ-ਦਿਹਾੜੇ ਔਰਤ ਦੇ ਪਤੀ ‘ਤੇ ਗੋਲੀਆਂ ਚਲਾ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਮੁਲਜ਼ਮ ਕੋਲੋਂ ਇੱਕ ਰਿਵਾਲਵਰ ਵੀ ਬਰਾਮਦ ਹੋਇਆ ਹੈ। ਅਪਰਾਧੀ ਦਾ ਖੁਦ ਇੱਕ ਚਾਰ ਸਾਲ ਦਾ ਬੇਟਾ ਹੈ ਜੋ ਆਪਣੀ ਮਾਂ ਨਾਲ ਸਿੰਗਾਪੁਰ ਵਿੱਚ ਰਹਿੰਦਾ ਹੈ।

ਦੱਸ ਦਈਏ ਕਿ ਇਹ ਮਾਮਲਾ ਇਸਲਾਮਾਬਾਦ, ਅੰਮ੍ਰਿਤਸਰ ਦੇ ਰਹਿਣ ਵਾਲੇ ਗਗਨਪ੍ਰੀਤ ਸਿੰਘ ਨੇ ਦਰਜ ਕਰਵਾਇਆ ਸੀ ਕਿ ਉਹ ਟੈਕਸੀ ਚਲਾਉਂਦਾ ਹੈ ਅਤੇ ਸਤੰਬਰ 2023 ਵਿੱਚ ਉਸ ਦਾ ਵਿਆਹ ਹੋਇਆ ਸੀ। ਫੜੇ ਗਏ ਮੁਲਜ਼ਮ ਨਵਪ੍ਰੀਤ ਸਿੰਘ ਉਰਫ ਲਵ ਦੇ ਵਿਆਹ ਤੋਂ ਪਹਿਲਾਂ ਉਸਦੀ ਪਤਨੀ ਨਾਲ ਸਬੰਧ ਸਨ।

ਵਿਆਹ ਤੋਂ ਬਾਅਦ ਵੀ ਮੁਲਜ਼ਮ ਨਵਪ੍ਰੀਤ ਸਿੰਘ ਉਸ ਦੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਦਾ ਰਿਹਾ ਅਤੇ ਉਸ ਨਾਲ ਦੁਬਾਰਾ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰਦਾ ਰਿਹਾ। 29-02-2024 ਨੂੰ ਸਵੇਰੇ 10:30 ਵਜੇ ਦੇ ਕਰੀਬ ਗਗਨਪ੍ਰੀਤ ਸਿੰਘ ਅਤੇ ਉਸਦੀ ਪਤਨੀ ਆਪਣੇ ਰਿਸ਼ਤੇਦਾਰ ਨੂੰ ਖਾਣਾ ਦੇਣ ਲਈ ਘਰੋਂ ਨਿਕਲੇ, ਜੋ ਕਿ ਟੀਬੀ ਹਸਪਤਾਲ, ਅੰਮ੍ਰਿਤਸਰ ਵਿੱਚ ਦਾਖਲ ਸੀ।

ਜਦੋਂ ਉਹ ਘਰ ਦੇ ਬਾਹਰ ਸੜਕ ‘ਤੇ ਪਹੁੰਚੇ ਤਾਂ ਦੋਸ਼ੀ ਨਵਪ੍ਰੀਤ ਸਿੰਘ ਉਰਫ ਲਵ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਇਆ ਅਤੇ ਆਉਂਦਿਆਂ ਹੀ ਉਸ ਨੇ ਪੀੜਤ ਗਗਨਪ੍ਰੀਤ ਸਿੰਘ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਸੇ ਦੌਰਾਨ ਦੋਸ਼ੀ ਨਵਪ੍ਰੀਤ ਸਿੰਘ ਉਰਫ ਲਵ ਨੇ ਉਸ ਕੋਲੋਂ ਪਿਸਤੌਲ ਕੱਢ ਲਿਆ। ਇਸ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਮੌਕੇ ਤੋਂ ਮੋਟਰਸਾਈਕਲ ’ਤੇ ਬੈਠ ਕੇ ਫਰਾਰ ਹੋ ਗਿਆ।

ਇਸਤੋਂ ਇਲਾਵਾ ਸੈਂਟਰਲ ਅੰਮ੍ਰਿਤਸਰ, ਸਬ-ਇੰਸਪੈਕਟਰ ਗੁਰਿੰਦਰ ਸਿੰਘ, ਮੁੱਖ ਅਫਸਰ ਇਸਲਾਮਾਬਾਦ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਸਮੇਤ ਲੋੜੀਂਦੇ ਮੁਲਜ਼ਮ ਨਵਪ੍ਰੀਤ ਸਿੰਘ ਉਰਫ ਲਵ ਪੁੱਤਰ ਸਵਿੰਦਰ ਸਿੰਘ ਵਾਸੀ ਗਲੀ ਨੰ: 03, ਕੋਟ ਖਾਲਸਾ, ਅੰਮ੍ਰਿਤਸਰ ਨੂੰ ਮਿਤੀ 09.04.2024 ਨੂੰ ਗ੍ਰਿਫਤਾਰ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...