June 19, 2026, 2:45 pm
----------- Advertisement -----------
HomeNewsLatest Newsਮੁਰਗੀਆਂ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ, ਗੁਆਂਢੀ ਵਲੋਂ ਬਜ਼ੁਰਗ ਦਾ...

ਮੁਰਗੀਆਂ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ, ਗੁਆਂਢੀ ਵਲੋਂ ਬਜ਼ੁਰਗ ਦਾ ਕ+ਤ+ਲ

Published on

----------- Advertisement -----------

ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਗੁਰਾਲਾ ਚ ਮੁਰਗੀਆਂ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ। ਜਾਣਕਾਰੀ ਮੁਤਾਬਿਕ ਗੁਲਜ਼ਾਰ ਮਸੀਹ (65) ਅਤੇ ਉਸ ਦੇ ਲੜਕੇ ਮੈਨੂਅਲ ਮਸੀਹ ‘ਤੇ ਗੁਆਂਢੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਗੁਲਜ਼ਾਰ ਦੀ ਮੌਤ ਹੋ ਗਈ। ਘਟਨਾ ਸ਼ੁੱਕਰਵਾਰ ਰਾਤ ਦੀ ਹੈ।
ਜਾਣਕਾਰੀ ਦਿੰਦਿਆਂ ਪਿੰਡ ਗੁਰਾਲਾ ਵਾਸੀ ਅਲਾਸ ਮਸੀਹ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਪਤੀ ਗੁਲਜ਼ਾਰ ਮਸੀਹ ਅਤੇ ਪੁੱਤਰ ਮੈਨੁਅਲ ਮਸੀਹ ਮਜ਼ਦੂਰੀ ਦਾ ਕੰਮ ਕਰਦੇ ਹਨ। ਉਸ ਨੇ ਆਪਣੇ ਘਰ ਮੁਰਗੇ-ਮੁਰਗੀਆਂ ਰੱਖੇ ਹੋਏ ਹਨ। ਗੁਆਂਢ ਵਿੱਚ ਰਹਿੰਦੇ ਮੂਸਾ ਮਸੀਹ ਦੇ ਘਰ ਅਕਸਰ ਮੁਰਗੀਆਂ ਚਲੀਆਂ ਜਾਂਦੀਆਂ ਸਨ। ਲੋਹੜੀ ਵਾਲੀ ਰਾਤ ਵੀ ਕੁਝ ਮੁਰਗੀਆਂ ਮੂਸੇ ਦੇ ਘਰ ਵੜ ਗਈਆਂ ਅਤੇ ਇਸ ਤੋਂ ਬਾਅਦ ਮੂਸਾ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਦੇ ਘਰ ‘ਚ ਦਾਖਲ ਹੋ ਗਿਆ ਅਤੇ ਗਾਲੀ-ਗਲੋਚ ਕਰਦੇ ਹੋਏ ਉਨ੍ਹਾਂ ਦੇ ਪਤੀ ਅਤੇ ਪੁੱਤਰ ‘ਤੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੂਸਾ ਫਰਾਰ ਹੋ ਗਿਆ ਸੀ। ਐਲਸਾ ਨੇ ਦੱਸਿਆ ਕਿ ਉਸ ਨੇ ਦੋਵੇਂ ਪਿਓ-ਪੁੱਤ ਨੂੰ ਹਸਪਤਾਲ ਦਾਖਲ ਕਰਵਾਇਆ। ਉਸ ਦੇ ਪਤੀ ਗੁਲਜ਼ਾਰ ਦੀ ਐਤਵਾਰ ਨੂੰ ਮੌਤ ਹੋ ਗਈ।
ਏਸੀਪੀ ਸੰਜੀਵ ਠਾਕੁਰ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਪੁਲਿਸ ਨੂੰ ਦੱਸੇ ਬਿਨਾਂ ਗੁਲਜ਼ਾਰ ਦੀ ਲਾਸ਼ ਨੂੰ ਦਫ਼ਨਾ ਦਿੱਤਾ ਸੀ। ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਤੋਂ ਬਾਅਦ ਸੋਮਵਾਰ ਨੂੰ ਤਹਿਸੀਲਦਾਰ ਦੀ ਹਾਜ਼ਰੀ ਵਿੱਚ ਥਾਣਾ ਅਜਨਾਲਾ ਦੀ ਪੁਲੀਸ ਪਿੰਡ ਗੁਰਾਲਾ ਦੇ ਸ਼ਮਸ਼ਾਨਘਾਟ ਵਿੱਚ ਪੁੱਜੀ। ਉੱਥੇ ਮਜ਼ਦੂਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਗਿਆ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਹੁਣ ਮੈਡੀਕਲ ਕਾਲਜ ਦੇ ਪੋਸਟਮਾਰਟਮ ਹਾਊਸ ‘ਚ ਗੁਲਜ਼ਾਰ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਪੁਲੀਸ ਨੇ ਪਿੰਡ ਗੁਰਾਲਾ ਦੇ ਵਾਸੀ ਮੂਸਾ ਮਸੀਹ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...