ਅੰਮ੍ਰਿਤਸਰ ‘ਚ ਪੁਲਸ ਨੇ 15 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਮੁਲਜ਼ਮ ਨਸ਼ੇ ਦੀ ਖੇਪ ਬਟਾਲਾ ਤੋਂ ਸਪਲਾਈ ਲਈ ਲਿਆ ਰਿਹਾ ਹੈ। ਪੁਲੀਸ ਨੇ ਨਾਕਾਬੰਦੀ ਕਰਕੇ ਜਦੋਂ ਇਸ ਦੀ ਤਲਾਸ਼ੀ ਲਈ ਤਾਂ ਹੈਰੋਇਨ ਦੀ ਖੇਪ ਬਰਾਮਦ ਹੋਈ।
ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਪਰ ਪੁਲਿਸ ਨੇ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਤਸਕਰ ਨੇ ਸਰਹੱਦੀ ਖੇਤਰ ਵਿੱਚ ਕਿਸੇ ਵਿਅਕਤੀ ਨੂੰ ਹੈਰੋਇਨ ਪਹੁੰਚਾਉਣੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲੀਸ ਨੇ ਉਸ ਨੂੰ ਫੜ ਲਿਆ। ਫਿਲਹਾਲ ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਹੈਰੋਇਨ ਕਿਸ ਨੂੰ ਪਹੁੰਚਾਉਣੀ ਸੀ।
----------- Advertisement -----------
ਅੰਮ੍ਰਿਤਸਰ ‘ਚ 15 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Published on
----------- Advertisement -----------
----------- Advertisement -----------












