October 18, 2026, 11:40 pm
----------- Advertisement -----------
HomeNewsLatest Newsਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ 'ਚ ਕੀਤਾ...

ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ‘ਚ ਕੀਤਾ ਜਾਵੇ ਤਬਦੀਲ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ 25 ਅਗਸਤ (ਬਲਜੀਤ ਮਰਵਾਹਾ) : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਸੈਂਟਰ, ਕਰੈਚ ਸੈਂਟਰ ਅਤੇ ਟਰੇਨਿੰਗ ਸੈਂਟਰਾਂ ਵਿੱਚੋਂ ਜਿਹੜੀਆਂ ਇਮਾਰਤਾਂ ਅਣਸੁਰੱਖਿਅਤ ਹਨ, ਨੂੰ ਸੁਰੱਖਿਅਤ ਇਮਾਰਤਾਂ ਵਿੱਚ ਜਲਦੀ ਤੋਂ ਜਲਦੀ ਤਬਦੀਲ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋ ਬਚਿਆ ਜਾ ਸਕੇ।

ਇਸ ਤੋਂ ਇਲਾਵਾ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਜਿਹਨਾਂ ਸੈਂਟਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਹੋਣ ਵਾਲੀ ਹੈ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...