September 8, 2026, 9:18 pm
----------- Advertisement -----------
HomeNewsLatest Newsਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਭਰਨ ਦੀ ਆਖਰੀ ਮਿਤੀ 9 ਮਾਰਚ...

ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਭਰਨ ਦੀ ਆਖਰੀ ਮਿਤੀ 9 ਮਾਰਚ ਹੋਵੇਗੀ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਆਂਗਣਵਾੜੀ ਸੈਂਟਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਂਗਣਵਾੜੀ ਵਰਕਰਾਂ (ਮੇਨ), ਮਿੰਨੀ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਸਬੰਧੀ ਵਿਸਥਾਰਪੂਰਵਕ ਸੂਚਨਾ ਅਤੇ ਸ਼ਰਤਾਂ ਵਿਭਾਗ ਦੀ ਵੈਬਸਾਈਟ www.sswcd.punjab.gov.in ਅਤੇ ਸਬੰਧਤ ਜ਼ਿਲ੍ਹੇ ਦੀ ਵੈਬਸਾਈਟ ‘ਤੇ ਉਪਲੱਬਧ ਹੈ। ਇਸ ਤੋਂ ਇਲਾਵਾ ਹੋਰ ਜਾਣਕਾਰੀ ਲਈ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਵੱਲੋਂ ਬਿਨੈਪੱਤਰ ਕੇਵਲ ਇਲਾਕੇ ਨਾਲ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ (ਆਫ਼ਲਾਈਨ ਵਿਧੀ ) ਰਾਹੀਂ 9 ਮਾਰਚ 2023 ਨੂੰ ਸ਼ਾਮ 5:00 ਵਜੇ ਤੱਕ ਭੇਜੇ ਜਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...