ਕੋਵਿਡ-19 ਦੀ ਤੀਜੀ ਲਹਿਰ ਦੇ ਮੱਦੇਨਜ਼ਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ ਆਂਗਣਵਾੜੀ ਸੈਂਟਰ 31 ਜਨਵਰੀ 2022 ਤੱਕ ਬੱਚਿਆਂ ਲਈ ਬੰਦ ਕੀਤੇ ਗਏ ਹਨ। ਆਂਗਣਵਾੜੀ ਮਹਿਕਮੇ ਦੇ ਸੁਪਰਵਾਈਜ਼ਰ ਬਲਜੀਤ ਕੌਰ ਪੇਧਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਇਸ ਸਬੰਧੀ ਸੁਪਰਵਾਈਜ਼ਰ ਬਲਜੀਤ ਕੌਰ ਨੇ ਦੱਸਿਆ ਕਿ ਠੰਡ ਦੇ ਕਾਰਨ ਅਤੇ ਕੋਵਿਡ-19 ਦੀ ਸਥਿਤੀ ਨੂੰ ਮੁੱਖ ਰੱਖਦਿਆਂ ਆਂਗਣਵਾੜੀ ਸੈਂਟਰਾਂ ਦੇ ਲਾਭਪਾਤਰੀਆਂ ਜਿਵੇਂ ਕਿ 0-6 ਸਾਲ ਤੱਕ ਦੇ ਬੱਚਿਆਂ ਲਈ ਆਂਗਣਵਾੜੀ ਸੈਂਟਰ ਮਿਤੀ 31 ਜਨਵਰੀ 2022 ਤੱਕ ਬੰਦ ਕੀਤੇ ਗਏ ਹਨ ਪਰ ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਨੂੰ ਸਪਲੀਮੈਂਟਰੀ ਨਿਊਟ੍ਰੀਸ਼ਨ ਆਂਗਣਵਾੜੀ ਵਰਕਰਾਂ ਦੁਆਰਾ ਪਹਿਲਾਂ ਦੀ ਤਰ੍ਹਾਂ ਹੀ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਕੋਰੋਨਾ ਦੇ ਵਧਦੇ ਮਾਮਲਾ ਕਾਰਨ ਸਾਰੀਆਂ ਵਿੱਦਿਅਕ ਸੰਸਥਾਵਾਂ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ ਜੋ ਕਿ ਪਹਿਲਾ ਪਹਿਲਾ 14 ਜਨਵਰੀ ਤੱਕ ਦੇ ਸਨ।
----------- Advertisement -----------
----------- Advertisement -----------












