June 26, 2026, 3:42 pm
----------- Advertisement -----------
HomeNewsLatest Newsਅੰਮ੍ਰਿਤਸਰ : 2 ਦਿਨਾਂ ਤੋਂ ਲਾਪਤਾ ਧੀ ਘਰ ਪਰਤੀ, ਗੁੱਸੇ 'ਚ ਆਏ...

ਅੰਮ੍ਰਿਤਸਰ : 2 ਦਿਨਾਂ ਤੋਂ ਲਾਪਤਾ ਧੀ ਘਰ ਪਰਤੀ, ਗੁੱਸੇ ‘ਚ ਆਏ ਪਿਤਾ ਨੇ ਕੀਤਾ ਕਤ.ਲ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ‘ਚ ਇਕ ਪਿਤਾ ਨੇ ਆਪਣੀ 16 ਸਾਲਾ ਧੀ ਦੇ ਚਰਿੱਤਰ ‘ਤੇ ਸ਼ੱਕ ਕਰਦੇ ਹੋਏ ਬਿਨਾਂ ਕਿਸੇ ਗੱਲਬਾਤ ਦੇ ਉਸ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਉਹ ਲਾਸ਼ ਨੂੰ ਆਪਣੇ ਮੋਟਰਸਾਈਕਲ ਨਾਲ ਬੰਨ੍ਹ ਕੇ ਪਿੰਡ ਦੇ ਦੁਆਲੇ ਲੈ ਗਿਆ। ਇਸ ਤੋਂ ਬਾਅਦ ਲਾਸ਼ ਨੂੰ ਰੇਲਵੇ ਲਾਈਨ ‘ਤੇ ਸੁੱਟ ਦਿੱਤਾ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਪਿਤਾ ਫਰਾਰ ਹੈ।

ਘਟਨਾ ਅੰਮ੍ਰਿਤਸਰ ਦੇ ਟਾਂਗਰਾ ਦੇ ਪਿੰਡ ਮੁੱਛਲ ਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੇਟੀ 2 ਦਿਨਾਂ ਤੋਂ ਘਰੋਂ ਲਾਪਤਾ ਸੀ। ਕਾਫੀ ਭਾਲ ਕਰਨ ‘ਤੇ ਵੀ ਉਹ ਕਿਤੇ ਨਹੀਂ ਮਿਲੀ ਪਰ ਅੱਜ ਦੁਪਹਿਰ ਬਾਅਦ ਅਚਾਨਕ ਘਰ ਪਰਤ ਆਈ। ਇਸ ਤੋਂ ਬਾਅਦ ਗੁੱਸੇ ‘ਚ ਆਏ ਪਿਤਾ ਨੇ ਧੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ।

ਇਸ ਘਟਨਾ ਨੂੰ ਪਿੰਡ ਦੇ ਲੋਕਾਂ ਨੇ ਆਪਣੀਆਂ ਅੱਖਾਂ ਨਾਲ ਦੇਖਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪਿੰਡ ਵਾਸੀਆਂ ਨੇ ਹੀ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਬੇਟੀ ਦੋ ਦਿਨਾਂ ਤੋਂ ਲਾਪਤਾ ਸੀ। ਜਿਵੇਂ ਹੀ ਉਹ ਘਰ ਆਈ ਤਾਂ ਪਿਤਾ ਨੇ ਉਸ ਨੂੰ ਵਾਲਾਂ ਤੋਂ ਫੜ ਕੇ ਬਾਹਰ ਖਿੱਚ ਲਿਆ। ਇਸ ਤੋਂ ਬਾਅਦ ਉਸ ਨੇ ਨਾ ਤਾਂ ਕਿਸੇ ਨੂੰ ਪੁੱਛਿਆ ਅਤੇ ਨਾ ਹੀ ਪਿੱਛੇ ਮੁੜ ਕੇ ਦੇਖਿਆ। ਮਾਂ ਨੂੰ ਵੀ ਨਹੀਂ ਪਤਾ ਕਿ ਪਿਤਾ ਆਪਣੀ ਧੀ ਨੂੰ ਕਿੱਥੇ ਲੈ ਗਿਆ ਅਤੇ ਉਸ ਨਾਲ ਕੀ ਕੀਤਾ।

ਪਿਤਾ ਲਾਸ਼ ਨੂੰ ਮੋਟਰਸਾਈਕਲ ਦੇ ਪਿਛਲੇ ਹਿੱਸੇ ਨਾਲ ਬੰਨ੍ਹ ਕੇ ਰੇਲਵੇ ਲਾਈਨਾਂ ਕੋਲ ਲੈ ਗਿਆ ਪਰ ਇਸ ਬਾਰੇ ਪੁਲੀਸ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਪਿਤਾ ਦੀ ਕੋਸ਼ਿਸ਼ ਸੀ ਕਿ ਟਰੇਨ ਨੂੰ ਲਾਸ਼ ਦੇ ਉਪਰੋਂ ਲੰਘਾਇਆ ਜਾਵੇ ਅਤੇ ਸਾਰੀ ਘਟਨਾ ਨੂੰ ਹਾਦਸੇ ਦਾ ਰੂਪ ਦਿੱਤਾ ਜਾਵੇ। ਪਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...