June 5, 2026, 7:30 am
----------- Advertisement -----------
HomeNewsLatest Newsਅਨਮੋਲ ਗਗਨ ਮਾਨ ਵੱਲੋਂ ਪਿੰਡ ਅਭੀਪੁਰ ਵਿਖੇ ਮਾਇਨਿੰਗ ਸਾਈਟ ਤੇ ਅਚਨਚੇਤ ਚੈਕਿੰਗ...

ਅਨਮੋਲ ਗਗਨ ਮਾਨ ਵੱਲੋਂ ਪਿੰਡ ਅਭੀਪੁਰ ਵਿਖੇ ਮਾਇਨਿੰਗ ਸਾਈਟ ਤੇ ਅਚਨਚੇਤ ਚੈਕਿੰਗ ਕਿਹਾ…

Published on

----------- Advertisement -----------

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਜਿਲ੍ਹਾ ਐਸ.ਏ.ਐਸ ਨਗਰ ਹਲਕਾ ਖਰੜ੍ਹ ਦੇ ਪਿੰਡ ਅਭੀਪੁਰ ਵਿਖੇ ਮਾਇਨਿੰਗ ਪਲਾਟ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਮਾਇਨਿੰਗ ਪਲਾਂਟ ਵਿਖੇ ਵੱਖ-ਵੱਖ ਥਾਂਵਾ ਤੇ ਤਾਜਾ ਮਾਇਨਿੰਗ ਦੇ ਸੰਕੇਂਤ ਮਿਲੇ ਹਨ ਜਿਸ ਤੇ ਮੰਤਰੀ ਵੱਲੋਂ ਸਖ਼ਤ ਨੋਟਿਸ ਲੈਦਿਆ ਮਾਇਨਿੰਗ ਵਿਭਾਗ ਦੇ ਅਫ਼ਸਰਾਂ ਨੂੰ ਇਸ ਮਾਇਨਿੰਗ ਸਬੰਧੀ ਘੋਖ ਕਰਨ ਅਤੇ ਦੋਸ਼ੀ ਪਾਏ ਜਾਣ ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜ਼ਾਰੀ ਕੀਤੇ।

ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਖਬ਼ਰ ਮਿਲੀ ਸੀ ਕਿ ਪਿੰਡ ਅਭੀਪੁਰ ਵਿਖੇ ਨਜ਼ਾਇੰਜ ਮਾਇਨਿੰਗ ਦਾ ਕੰਮ ਚੱਲ ਰਿਹਾ ਹੈ ਜਿਸ ਤੇ ਉਨ੍ਹਾਂ ਨੇ ਫੌਰੀ ਤੌਰ ਤੇ ਕਾਰਵਾਈ ਕਰਦਿਆ ਮਾਇਨਿੰਗ ਅਧਿਕਾਰੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕਿ ਮਾਇਨਿੰਗ ਸਾਇਟ ਦੀ ਚੈਕਿੰਗ ਕੀਤੀ ਉਨ੍ਹਾਂ ਦੱਸਿਆ ਕਿ ਇਸ ਮੌਕੇ ਮਾਇਨਿੰਗ ਪਲਾਂਟ ਨਾਲ ਸਬੰਧਿਤ ਕੁਝ ਮਸ਼ੀਨਰੀ ਉਪਲੱਬਧ ਪਾਈ ਗਈ ਅਤੇ ਤਾਜ਼ਾ ਮਾਇਨਿੰਗ ਦੇ ਸੰਕੇਂਤ ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਇਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਆਉਂਣ ਤੇ ਜੇਕਰ ਕੋਈ ਦੋਸ਼ੀ ਪਾਇਆ ਜਾਦਾ ਹੈ ਤਾਂ ਉਸਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਇਨਿੰਗ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਜ਼ਾਇਜ ਮਾਇਨਿੰਗ ਕਰਨ ਵਾਲੇ ਦੋਸ਼ੀ ਭਾਵੇ ਕਿੰਨੇ ਵੀ ਰਸੂਖ ਵਾਲੇ ਕਿਉ ਨਾ ਹੋਣ, ਉਨ੍ਹਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਗੈਰ ਕਾਨੂੰਨੀ ਮਾਇਨਿੰਗ ਵਿੱਚ ਸ਼ਾਮਲ ਪਾਇਆ ਜਾਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਇਸ ਮੌਕੇ ਮਾਇਨਿੰਗ ਵਿਭਾਗ ਦੇ ਐਕਸ਼ੀਅਨ ਰਾਜਿੰਦਰ ਘਈ, ਐਸ.ਡੀ.ਓ ਜੀਵਨਜੋਤ ਸਿੰਘ, ਮਾਜ਼ਰੀ ਦੇ ਨਾਇਬ ਤਹਿਸਲਦਾਰ ਮਨੀਸ਼ ਕੁਮਾਰ ਸੋਲ, ਜੇ.ਈ ਹਰਪ੍ਰੀਤ ਸਿੰਘ ਮਾਜ਼ਰੀ ਤੋਂ ਐਸ.ਐਚ.ਓ ਹਿੰਮਤ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...