November 10, 2026, 11:39 am
----------- Advertisement -----------
HomePunjabbusinessਅਨਮੋਲ ਗਗਨ ਮਾਨ ਵੱਲੋਂ ਨੌਜਵਾਨਾਂ ਨੂੰ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ...

ਅਨਮੋਲ ਗਗਨ ਮਾਨ ਵੱਲੋਂ ਨੌਜਵਾਨਾਂ ਨੂੰ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ

Published on

----------- Advertisement -----------

ਚੰਡੀਗੜ੍ਹ, 13 ਜੂਨ – ਪੰਜਾਬ ਦੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਉਦਯੋਗਾਂ ਦੀ ਸਥਾਪਨਾ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਇਸ ਨਾਲ ਆਰਥਿਕ ਪ੍ਰਗਤੀ ਅਤੇ ਰੋਜ਼ਗਾਰ ਨੂੰ ਹੁਲਾਰਾ ਮਿਲਦਾ ਹੈ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨ ਉੱਦਮੀਆਂ ਨੂੰ ਆਪਣੇ ਨਵੀਨਤਮ ਕਾਰੋਬਾਰੀ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ।

ਇਨੋਵੇਸ਼ਨ ਮਿਸ਼ਨ ਪੰਜਾਬ ਵੱਲੋਂ ਕਰਵਾਏ ਫਲੈਗਸ਼ਿਪ ਐਕਸਲੇਟਰ ਪ੍ਰੋਗਰਾਮ ਦੇ ਡੈਮੋ ਡੇਅ ਮੌਕੇ ਸਮਾਗਮ ਦੌਰਾਨ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਟਾਰਟਅਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ਜਨਤਕ-ਨਿੱਜੀ ਭਾਈਵਾਲੀ ਤਹਿਤ ਇਨੋਵੇਸ਼ਨ ਮਿਸ਼ਨ ਪੰਜਾਬ ਦੀ ਸ਼ੁਰੂਆਤ ਕੀਤੀ ਹੈ ਜਿਸ ਨਾਲ ਵਿਕਾਸ ਨੂੰ ਹੁਲਾਰਾ ਮਿਲਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਜਿਸਦਾ ਨੌਜਵਾਨਾਂ ਵੱਲੋ ਪ੍ਰਵਾਸ ਨਾਲ ਸਿੱਧਾ ਸਬੰਧ ਹੈ। ਉਨ੍ਹਾਂ ਦੱਸਿਆ ਕਿ ਇਨੋਵੇਸ਼ਨ ਮਿਸ਼ਨ ਪੰਜਾਬ ਸਟਾਰਟਅੱਪਸ ਨੂੰ ਹੁਲਾਰਾ ਦਿੰਦਿਆਂ ਅਤੇ ਇਸ ਸਬੰਧੀ ਖੋਜ ਕਾਰਜਾਂ ਰਾਹੀਂ ਸਟਾਰਟਅੱਪਸ ਨੂੰ ਨਿਵੇਸ਼ ਲਈ ਤਿਆਰ ਕਰਦਾ ਹੈ।

ਇਸ ਸਮਾਗਮ ਤੇ ਵਿਚਾਰ ਕਰਦਿਆਂ ਆਈ.ਐਮ.ਪੰਜਾਬ ਦੇ ਚੇਅਰਮੈਨ ਪ੍ਰਮੋਦ ਭਸੀਨ ਨੇ ਕਿਹਾ ਕਿ ਮਿਸ਼ਨ ਦਾ ਉਦੇਸ਼ ਪੰਜਾਬ ਵਿੱਚ ਇੱਕ ਵਧੀਆ ਉੱਦਮੀ ਮਾਹੌਲ ਸਿਰਜਣਾ ਹੈ। ਪੰਜਾਬ ਵਿੱਚ ਉੱਦਮੀ ਹੁਨਰ ਦੀ ਬਹੁਤਾਤ ਦੇ ਨਾਲ ਨਾਲ ਸੈਰ-ਸਪਾਟਾ, ਖੁਰਾਕ, ਸੰਗੀਤ, ਕਲਾ, ਖੇਤੀਬਾੜੀ, ਸਿਹਤ ਸੰਭਾਲ ਆਦਿ ਖੇਤਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਆਈ.ਐਮ. ਪੰਜਾਬ ਜ਼ਰੀਏ ਅਸੀਂ ਸੂਬੇ ਵਿੱਚ ਉੱਦਮੀ ਹੁਨਰ ਨੂੰ ਸੇਧ ਪ੍ਰਦਾਨ ਕਰਨ ਵਾਸਤੇ ਵਿਸ਼ਵ ਭਰ ਦੇ ਉੱਘੇ ਨਿਵੇਸ਼ਕਾਂ ਅਤੇ ਕਾਰੋਬਾਰੀ ਆਗੂਆਂ ਨੂੰ ਇੱਕ ਮੰਚ ‘ਤੇ ਲਿਆਂਦਾ ਹੈ। ਅਸੀਂ ਐਕਸਲੇਟਰ ਅਤੇ ਪੋਲੀਨੇਟਰ ਪ੍ਰੋਗਰਾਮਾਂ ਰਾਹੀਂ ਸ਼ੁਰੂਆਤੀ ਪੜਾਅ ਦੇ ਸਟਾਰਟਅੱਪਾਂ ਨੂੰ ਆਪਣੀ ਸਰਵੋਤਮ ਸਮਰੱਥਾ ਦੀ ਵਰਤੋਂ ਕਰਨ, ਵਿਕਾਸ ਨੂੰ ਹੁਲਾਰਾ ਦੇਣ ਅਤੇ ਸੂਬੇ ਵਿਚਲੇ ਵਧੀਆ ਕਾਰੋਬਾਰੀ ਮਾਹੌਲ ਦਾ ਲਾਭ ਉਠਾਉਣ ਦੇ ਯੋਗ ਬਣਾ ਕੇ, ਉਨ੍ਹਾਂ ਨੂੰ ਢੁੱਕਵੀਂ ਸਹੂਲਤ ਪ੍ਰਦਾਨ ਕਰ ਰਹੇ ਹਾਂ।

ਇਨੋਵੇਸ਼ਨ ਮਿਸ਼ਨ ਪੰਜਾਬ ਨੇ ਆਪਣੇ ਸਪਰਿੰਗ ਕੋਹੋਰਟ 2023 ਨਾਲ ਆਪਣਾ ਦੂਜਾ ਐਕਸਲੇਟਰ ਪ੍ਰੋਗਰਾਮ ਮੁਕੰਮਲ ਕੀਤਾ ਹੈ, ਜਿਸ ਵਿੱਚ 50 ਫੀਸਦ ਵੁਮੈਨ ਫਾਊਂਡਰਜ਼ ਸ਼ਾਮਲ ਹਨ ਜਿਨ੍ਹਾਂ ਵਿੱਚੋਂ ਲਗਭਗ ਇੱਕ ਤਿਹਾਈ ਸਿਹਤ ਅਤੇ ਤੰਦਰੁਸਤੀ, ਖ਼ਪਤਕਾਰ ਤਕਨਾਲੋਜੀ, ਡੀਪ ਟੈਕ ਅਤੇ ਫਿਨਟੈਕ ਵਰਗੇ ਵੱਖ-ਵੱਖ ਖੇਤਰਾਂ ਰਾਹੀਂ ਪੰਜਾਬ ਵੱਲ ਪ੍ਰਵਾਸ ਕਰ ਰਹੀਆਂ ਹਨ। ਦੂਸਰਾ ਕੋਹੋਰਟ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਪਹਿਲੇ ਪ੍ਰੋਗਰਾਮ ਦੀ ਸਫ਼ਲਤਾ ਉਪਰੰਤ ਆਇਆ, ਜਿੱਥੇ ਲਗਭਗ 50 ਫੀਸਦੀ ਕੋਹੋਰਟ ਨੇ ਮਿਲਕੇ ~ 5 ਕਰੋੜ ਇਕੱਤਰ ਕੀਤੇ।

ਮੰਤਰੀ ਨੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਵੱਲ ਧਿਆਨ ਕੇਂਦਰਤ ਕਰਨ ਲਈ ਮਿਸ਼ਨ ਨੂੰ ਵਧਾਈ ਦਿੱਤੀ। ਉਨ੍ਹਾਂ ਸਟਾਰਟਅੱਪਸ ਨਾਲ ਗੱਲ ਕਰਦਿਆਂ ਉਹਨਾਂ ਨੂੰ ਦ੍ਰਿੜਤਾ ਨਾਲ ਆਪਣੀਆਂ ਕੰਪਨੀਆਂ ਦਾ ਨਿਰਮਾਣ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਫਾਇਰਸਾਈਡ ਵੈਂਚਰਸ ਤੋਂ ਕੰਵਲਜੀਤ ਸਿੰਘ ਅਤੇ ਆਈਐਮ ਪੰਜਾਬ ਦੇ ਚੇਅਰਮੈਨ ਪ੍ਰਮੋਦ ਭਸੀਨ ਦਰਮਿਆਨ ਭਾਰਤ ਵਿੱਚ ਸਫਲ ਡੀਟੂਸੀ ਬ੍ਰਾਂਡ ਤਿਆਰ ਕਰਨ ਸਬੰਧੀ ਗੱਲਬਾਤ ਸੈਸ਼ਨ ਆਯੋਜਿਤ ਕੀਤਾ ਗਿਆ। ਕੰਵਲਜੀਤ ਸਿੰਘ ਨੇ ਮੈਂਟੋਰਸ਼ਿਪ ਪ੍ਰਦਾਨ ਕਰਨ ਵਿੱਚ ਸ਼ਾਨਦਾਰ ਕੰਮ ਕਰਨ ਲਈ ਮਿਸ਼ਨ ਨੂੰ ਵਧਾਈ ਦਿੱਤੀ, ਜੋ ਸਫ਼ਲ ਸਟਾਰਟਅੱਪ ਬਣਾਉਣ ਲਈ ਇੱਕ ਨੀਂਹ ਪੱਥਰ ਹੈ। ਮਿਸ਼ਨ ਦੇ ਬੋਰਡ ਅਤੇ ਸਲਾਹਕਾਰਾਂ ਵਿੱਚ ਭਾਰਤੀ ਆਈ.ਟੀ. ਉਦਯੋਗ ਦੇ ਉੱਘੇ ਆਰਕੀਟੈਕਟ ਸੌਰਭ ਸ੍ਰੀਵਾਸਤਵ, ਉੱਘੇ ਅਰਥ ਸ਼ਾਸਤਰੀ ਅਤੇ ਲੇਖਕ ਅਜੈ ਸ਼ਾਹ, ਡੀ.ਐਸ. ਬਰਾੜ, ਪ੍ਰਮੋਟਰ-ਚੇਅਰਮੈਨ, ਜੀਵੀਕੇ ਬਾਇਓ, ਅਤੇ ਪੁਰਸਕਾਰ ਜੇਤੂ ਫਿਲਮ ਨਿਰਮਾਤਾ ਬੌਬੀ ਬੇਦੀ ਸ਼ਾਮਲ ਹਨ। ਮਿਸ਼ਨ ਵਿੱਚ ਕਵਲਜੀਤ ਸਿੰਘ, ਫਾਇਰਸਾਈਡ ਵੈਂਚਰਸ, ਨੈਨਾ ਲਾਲ ਕਿਦਵਈ, ਰਾਜਨ ਆਨੰਦਨ, ਬ੍ਰਾਂਡ ਇਜ਼ਰਾਈਲ ਦੇ ਆਰਕੀਟੈਕਟ ਇਡੋ ਅਰਹੋਨੀ ਵੀ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...