September 17, 2026, 4:48 am
----------- Advertisement -----------
HomeNewsLatest Newsਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ...

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Published on

----------- Advertisement -----------

ਚੰਡੀਗੜ੍ਹ, ਮਈ 29 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ ਦੇਣ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ਉਤੇ ਨਿੱਜੀ ਤੌਰ ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨਾਂ ਵੱਲੋ ਹਲਕੇ ਦੇ ਵਿਕਾਸ ਦੇ ਮੱਦੇਨਜ਼ਰ ਬੀਤੇ ਦਿਨੀ ਪਿੰਡ ਖਿਜਰਾਬਾਦ ਅਤੇ ਬਰਸਾਲਪੁਰ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਹੈ।

ਉਨਾਂ ਕਿਹਾ ਕਿ ਪਿੰਡਾਂ ਦੇ ਸਥਾਨਕ ਨਿਵਾਸੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਲੱਗੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕੰਮਾਂ ਵਿਚ ਹੋਰ ਤੇਜੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ਼ਾਂ ਵਿਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਉੱਘੇ ਪਤਵੰਤੇ ਵਿਸ਼ੇਸ ਤੌਰ ਤੇ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...