November 15, 2026, 8:21 am
----------- Advertisement -----------
HomeNewsLatest Newsਮੰਤਰੀ ਅਨਮੋਲ ਗਗਨ ਮਾਨ ਨੇ ਖਰੜ 'ਚ 47 ਕਰੋੜ ਰੁਪਏ ਦੇ ਸੀਵਰੇਜ...

ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ‘ਚ 47 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

Published on

----------- Advertisement -----------

ਖਰੜ, 13 ਅਕਤੂਬਰ, 2023 (ਬਲਜੀਤ ਮਰਵਾਹਾ): ਪੰਜਾਬ ਦੇ ਸੈਰ ਸਪਾਟਾ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਹਾਜ਼ਰੀ ਵਿੱਚ ਵਾਰਡ ਨੰਬਰ 13 ਤੋਂ 47.39 ਕਰੋੜ ਰੁਪਏ ਦੀ ਲਾਗਤ ਨਾਲ ਚਿਰਾਂ ਤੋਂ ਉਡੀਕੇ ਜਾ ਰਹੇ ਖਰੜ ਦੇ ਖਰੜ-ਲਾਂਡਰਾ ਰੋਡ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

ਉਨ੍ਹਾਂ ਕਿਹਾ ਕਿ 47 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਖਰੜ ਵਾਸੀਆਂ ਦੇ ਨਿਕਾਸੀ ਨਾਲ ਸਬੰਧਤ ਉਨ੍ਹਾਂ ਮਸਲਿਆਂ ਨੂੰ ਹੱਲ ਕਰੇਗਾ ਜਿਨ੍ਹਾਂ ਨੂੰ ਗੰਦੇ ਪਾਣੀ ਦੇ ਨਿਪਟਾਰੇ ਦੀ ਸਖ਼ਤ ਲੋੜ ਹੈ। ਦੋ ਪੜਾਵਾਂ ਚ ਮੁਕੰਮਲ ਹੋਣ ਵਾਲੇ ਪ੍ਰੋਜੈਕਟ ਵਿੱਚ ਖੂਨੀ ਮਾਜਰਾ ਵਿਖੇ ਲੱਗਣ ਵਾਲੇ ਇੱਕ ਐਸ ਟੀ ਪੀ ਤੋਂ ਇਲਾਵਾ ਇੱਕ ਪੰਪਿੰਗ ਸਟੇਸ਼ਨ ਹੋਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਖਰੜ ਵਿੱਚ ਇਹ ਉਨ੍ਹਾਂ ਲਈ ਸੁਪਨਮਈ ਪ੍ਰਾਜੈਕਟ ਸੀ ਜਿਸ ਨੂੰ ਅਮਲੀ ਰੂਪ ਦੇਣ ਲਈ ਉਹ ਪੂਰੀ ਵਾਹ ਲਾ ਰਹੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ: ਸੰਨੀ ਸਿੰਘ ਆਹਲੂਵਾਲੀਆ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸੀਵਰੇਜ ਪ੍ਰੋਜੈਕਟ ਤੋਂ ਇਲਾਵਾ ਕਜੌਲੀ ਤੋਂ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਦਾ ਇੱਕ ਹੋਰ ਵੱਕਾਰੀ ਪ੍ਰੋਜੈਕਟ ਵੀ ਟੈਂਡਰਿੰਗ ਪੜਾਅ ‘ਤੇ ਹੈ। ਜਿਸ ਨੂੰ ਅਗਲੇ ਦਿਨਾਂ ਵਿੱਚ ਟੈਂਡਰ ਹੋਣ  ਤੋਂ ਬਾਅਦ ਅਗਲੇ 8 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ।
ਇਸੇ ਤਰ੍ਹਾਂ ਖਰੜ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 61 ਕਰੋੜ ਰੁਪਏ (21 ਕਰੋੜ ਰੁਪਏ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਹਨ ਜਦਕਿ 36 ਕਰੋੜ ਰੁਪਏ ਦੇ ਟੈਂਡਰ ਅਗਲੇ ਦਿਨਾਂ ਵਿੱਚ ਜਾਰੀ ਕੀਤੇ ਜਾਣਗੇ,  ਤੋਂ ਇਲਾਵਾ ਪਾਰਕਾਂ ਵਿੱਚ ਓਪਨ ਜਿੰਮ ਲਈ 1.76 ਕਰੋੜ ਰੁਪਏ ਅਤੇ ਸਵੱਛ ਭਾਰਤ ਮਿਸ਼ਨ ਤਹਿਤ 2.66 ਕਰੋੜ ਰੁਪਏ) ਦੇ ਪ੍ਰਾਜੈਕਟ ਰੱਖੇ ਗਏ ਹਨ।  ਅੱਜ ਵਾਰਡ ਨੰਬਰ 16 ਤੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਕੱਲੇ ਵਾਰਡ 16 ਲਈ 62.51 ਲੱਖ ਰੁਪਏ ਦੇ ਪ੍ਰੋਜੈਕਟ ਹਨ।
ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਖਰੜ ਦੇ ਯੋਜਨਾਬੱਧ ਵਿਕਾਸ ਲਈ ਆਉਣ ਵਾਲੇ ਦਿਨਾਂ ਵਿੱਚ ਟਾਊਨ ਪਲਾਨਰ ਅਤੇ ਕੂੜਾ ਪ੍ਰਬੰਧਨ ਮਾਹਿਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ ਤਾਂ ਜੋ ਖਰੜ ਪੰਜਾਬ ਦੇ ਇੱਕ ਮਾਡਲ ਸ਼ਹਿਰ ਵਜੋਂ ਉਭਰ ਸਕੇ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਨਗਰ ਕੌਂਸਲ ਦੇ ਕੰਮਕਾਜ ਵਿੱਚ ਆਮ ਲੋਕਾਂ ਨੂੰ ਨਾਲ ਜੋੜ ਕੇ,  ਉਨ੍ਹਾਂ ਦੀਆਂ ਮੰਗਾਂ ਪੁੱਛ ਕੇ ਸ਼ਹਿਰ ਦੇ ਅਗਲੇ ਕੰਮਾਂ ਦੀ ਤਜਵੀਜ਼ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਖਰੜ ਵਿੱਚ ਵਿਰਾਸਤੀ ਮਾਰਗ ਦੇ ਆਧਾਰ ‘ਤੇ ਇੱਕ ਮਾਰਕੀਟ ਨੂੰ ਪਾਇਲਟ ਪ੍ਰੋਜੈਕਟ ਵਜੋਂ ਵਿਕਸਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਹੋਰਾਂ ਲਈ ਵੀ ਇਸ ਨੂੰ ਅਪਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੈਰ ਸਪਾਟਾ ਵਿਭਾਗ ਵੱਲੋਂ ਅੱਜ ਸਰੋਵਰ ਦੇ 10 ਕਰੋੜ ਰੁਪਏ ਦੇ ਸੁੰਦਰੀਕਰਨ ਪ੍ਰਾਜੈਕਟ ਨੂੰ ਆਉਣ ਵਾਲੇ ਦਿਨਾਂ ਵਿੱਚ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਕੇ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ: ਸੰਨੀ ਸਿੰਘ ਆਹਲੂਵਾਲੀਆ ਨੇ ਸੈਰ ਸਪਾਟਾ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਸੀਵਰੇਜ ਅਤੇ ਸਰਫੇਸ ਡਰਿੰਕਿੰਗ ਵਾਟਰ ਸਪਲਾਈ ਦੇ ਦੋ ਪ੍ਰਮੁੱਖ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ (ਮੰਤਰੀ) ਵੱਲੋਂ ਖਰੜ ਵਾਸੀਆਂ ਨਾਲ ਕੀਤੇ ਵਾਅਦੇ ਸਮੇਂ ਸਿਰ ਪੂਰੇ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਮੰਤਰੀ ਅਨਮੋਲ ਗਗਨ ਮਾਨ ਨੇ ਵਾਰਡ ਨੰਬਰ 16 ਵਿਖੇ ਗਿਲਕੋ ਵੈਲੀ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਈ.ਓ.ਐਮ.ਸੀ ਖਰੜ ਸੁਖਦੇਵ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਡਿਵੈਲਪਰ ਨੂੰ ਕਮੀਆਂ ਦੀ ਸੂਚੀ ਗਿਣਾਉਂਦੇ ਹੋਏ ਹੱਲ ਲਈ ਤੁਰੰਤ ਪ੍ਰਭਾਵ ਨਾਲ ਨੋਟਿਸ ਜਾਰੀ ਕਰਨ। ਉਨ੍ਹਾਂ ਖਰੜ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਸ਼ਹਿਰ ਨੂੰ ਸਭ ਤੋਂ ਵੱਧ ਵਿਕਸਤ ਅਤੇ ਯੋਜਨਾਬੱਧ ਬਣਾਉਣਗੇ ਤਾਂ ਜੋ ਇਹ ਪੰਜਾਬ ਦਾ ਇੱਕ ਮਾਡਲ ਸ਼ਹਿਰ ਬਣ ਕੇ ਉਭਰ ਸਕੇ।  ਉਨ੍ਹਾਂ ਕਿਹਾ ਕਿ ਸਾਡੇ ਕੋਲ ਖਰੜ ਦੇ ਵਿਕਾਸ ਲਈ ਕਾਫੀ ਫੰਡ ਮੌਜੂਦ ਹਨ ਜਿਸ ਨੂੰ ਖਰੜ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਇਮਾਨਦਾਰੀ ਨਾਲ ਖਰਚ ਕਰਨਾ ਯਕੀਨੀ ਬਣਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...