July 29, 2026, 4:33 pm
----------- Advertisement -----------
HomeNewsLatest Newsਅਨਮੋਲ ਗਗਨ ਮਾਨ ਨੇ ਖਰੜ ਅਤੇ ਕੁਰਾਲੀ ਮੰਡੀ ਦਾ ਦੌਰਾ ਕਰਕੇ ਲਿਆ...

ਅਨਮੋਲ ਗਗਨ ਮਾਨ ਨੇ ਖਰੜ ਅਤੇ ਕੁਰਾਲੀ ਮੰਡੀ ਦਾ ਦੌਰਾ ਕਰਕੇ ਲਿਆ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

Published on

----------- Advertisement -----------

ਐਸ ਏ ਐਸ ਨਗਰ 1 ਅਕਤੂਬਰ : ਪੰਜਾਬ ‘ਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਸੈਰ ਸਪਾਟਾ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਵੱਲੋਂ ਜ਼ਿਲ੍ਹਾ ਐਸ ਏ ਐਸ ਨਗਰ ਦੀ ਖਰੜ ਅਤੇ ਕੁਰਾਲੀ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਪੀਣ ਵਾਲੇ ਪਾਣੀ ਅਤੇ ਸਾਫ਼ ਸਫ਼ਾਈ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਵਿਭਾਗ ਦੇ ਅਧਿਕਾਰੀ ਕੋਲੋ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਕੋਲੋ ਖਰੀਦੀ ਫਸਲ ਸਬੰਧੀ ਵੇਰਵੇ ਤੁਰੰਤ ਅਨਾਜ ਖਰੀਦ ਪੋਰਟਲ ਉੱਪਰ ਦਰਜ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਅਦਾਇਗੀ ਕੀਤੀ ਜਾ ਸਕੇ।

ਉਨ੍ਹਾਂ ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ ਡੀ ਐਮ ਖਰੜ ਸ੍ਰੀ ਰਵਿੰਦਰ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ੍ਰੀ ਸਤਵੀਰ ਸਿੰਘ, ਮੰਡੀਆਂ ਦੇ ਆੜਤੀਏ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...