September 21, 2026, 2:26 am
----------- Advertisement -----------
HomeNewsBreaking Newsਮੁੱਖ ਮੰਤਰੀ ਨੇ ਹੁਸ਼ਿਆਰਪੁਰ ਦੀ ਘਟਨਾ ਤੇ ਜਤਾਇਆ ਦੁੱਖ, ਪੀੜਤ ਪਰਿਵਾਰਾਂ ਨੂੰ...

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਦੀ ਘਟਨਾ ਤੇ ਜਤਾਇਆ ਦੁੱਖ, ਪੀੜਤ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

Published on

----------- Advertisement -----------

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੀ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਹੁਸ਼ਿਆਰਪੁਰ ਵਿੱਚ ਮੋਹਲੇਧਾਰ ਮੀਂਹ ਕਾਰਨ 11 ਵਿਅਕਤੀਆਂ ਦੇ ਪਾਣੀ ਵਿੱਚ ਡੁੱਬਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹਿਮਾਚਲ ਪ੍ਰਦੇਸ਼ ਦੇ ਇੱਕ ਪਰਿਵਾਰ ਦੇ 11 ਵਿਅਕਤੀ, ਜੋ ਇਨੋਵਾ ਕਾਰ ਵਿੱਚ ਸਫ਼ਰ ਕਰ ਰਹੇ ਸਨ, ਭਾਰੀ ਮੀਂਹ ਕਾਰਨ ਇਕ ਨਾਲੇ ਵਿੱਚ ਵਧੇ ਪਾਣੀ ਦੇ ਵਹਾਅ ਵਿੱਚ ਫਸ ਗਏ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਬਾਕੀ ਦੋ ਦੀ ਭਾਲ ਜਾਰੀ ਹੈ। ਭਗਵੰਤ ਸਿੰਘ ਮਾਨ ਨੇ 9 ਵਿਅਕਤੀਆਂ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਵਾਰਸਾਂ ਨੂੰ ਚਾਰ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਪਹਿਲਾਂ ਹੀ ਲਾਪਤਾ ਵਿਅਕਤੀਆਂ ਦੀ ਭਾਲ ਲਈ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...