July 1, 2026, 12:31 pm
----------- Advertisement -----------
HomeNewsLatest Newsਮੁੱਖ ਮੰਤਰੀ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ...

ਮੁੱਖ ਮੰਤਰੀ ਵੱਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤੱਕ ਕਰਨ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 30 ਜੂਨ: ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਸਿਰਫ਼ ਚਾਰ ਦਿਨ ਦਾ ਸਮਾਂ ਮਿਲਣ ਕਾਰਨ ਟੈਕਸ ਭਰਨ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਟੈਕਸ ਭਰਨ ਦੀ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਕਰਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਟਰਾਂਸਪੋਰਟਰਾਂ ਨੂੰ ਲੋੜੀਂਦੀ ਰਾਹਤ ਮਿਲੇਗੀ ਅਤੇ ਇਸ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਟੇਜ ਕੈਰੇਜ਼ ਅਪਰੇਟਰਾਂ ਦੀ ਇਹ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿਉਂਕਿ ਉਹ ਟੈਕਸ ਛੋਟ ਦੇ ਦਿਨਾਂ ਦੀ ਗਿਣਤੀ ਮੌਜੂਦਾ ਚਾਰ ਦਿਨ ਪ੍ਰਤੀ ਮਹੀਨਾ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਛਾ ਅਨੁਸਾਰ ਕੰਮ ਕਰਨ ਵਾਲੀ ਸੂਬਾ ਸਰਕਾਰ ਨੇ ਟਰਾਂਸਪੋਰਟਰਾਂ ਦੀ ਇਹ ਮੰਗ ਮੰਨ ਲਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਟੈਕਸ ਛੋਟ ਵਾਲੇ ਦਿਨਾਂ ਦੀ ਗਿਣਤੀ ਛੇ ਦਿਨ ਪ੍ਰਤੀ ਮਹੀਨਾ ਹੋਵੇਗੀ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਛੋਟ ਦਾ ਖ਼ਰਚਾ ਸਰਕਾਰ ਵੱਲੋਂ ਉਠਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਲੋਕਾਂ ਦੀਆਂ ਇੱਛਾਵਾਂ ਮੁਤਾਬਕ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸਰਕਾਰ ਦੇ ਹਰ ਕਦਮ ਦਾ ਲਾਭ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...