June 16, 2026, 6:45 pm
----------- Advertisement -----------
HomeNewsਪੰਜਾਬ 'ਚ ਇੱਕ ਹੋਰ ਵਿਧਾਇਕ ਹੋਇਆ ਗ੍ਰਿ.ਫਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ‘ਚ ਇੱਕ ਹੋਰ ਵਿਧਾਇਕ ਹੋਇਆ ਗ੍ਰਿ.ਫਤਾਰ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਿਹਾ ਸੀ। ਉਹ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਦੱਸ ਦਈਏ ਕਿ ਉਸ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ।

ਗ੍ਰਿਫਤਾਰੀ ਤੋਂ ਬਾਅਦ ਉਸ ਨੂੰ ਭਾਰੀ ਸੁਰੱਖਿਆ ਵਿਚਕਾਰ ਈਡੀ ਦੇ ਜਲੰਧਰ ਦਫਤਰ ਲਿਆਂਦਾ ਗਿਆ। ਇੱਥੇ ਈਡੀ ਦੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ। ਦੂਜੇ ਪਾਸੇ ਵਿਧਾਇਕ ਦੀ ਗ੍ਰਿਫਤਾਰੀ ਦੀ ਖਬਰ ਫੈਲਦੇ ਹੀ ਜਲੰਧਰ ‘ਚ ਈਡੀ ਦਫਤਰ ਦੇ ਬਾਹਰ ‘ਆਪ’ ਵਰਕਰਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ। ਵਿਧਾਇਕ ਜਸਵੰਤ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਏਜੰਸੀ ਪਹਿਲਾਂ ਵੀ ਕਈ ਵਾਰ ਜਾਂਚ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਈਡੀ ਨੇ ਸਤੰਬਰ ਮਹੀਨੇ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੇ ਅਧਿਕਾਰੀਆਂ ਨੇ ਕਰੀਬ 14 ਘੰਟੇ ਤੱਕ ਉਸ ਦੇ ਘਰ ਦੀ ਤਲਾਸ਼ੀ ਲਈ।

ਸੂਤਰਾਂ ਮੁਤਾਬਕ ਮਾਜਰਾ ਨੂੰ ਪਹਿਲਾਂ ਈਡੀ ਨੇ ਪੁੱਛਗਿੱਛ ਲਈ ਹੀ ਬੁਲਾਇਆ ਸੀ। ਪਰ ਸੋਮਵਾਰ ਨੂੰ ਈਡੀ ਨੇ ਉਸਨੂੰ ਅਚਾਨਕ ਹਿਰਾਸਤ ਵਿੱਚ ਲੈ ਲਿਆ। ਵਿਧਾਇਕ ਗੱਜਣਮਾਜਰਾ ਉਦੋਂ ਸੁਰਖੀਆਂ ‘ਚ ਆ ਗਏ ਜਦੋਂ ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਸਿਰਫ਼ ਇਕ ਰੁਪਏ ਦੀ ਤਨਖਾਹ ਲੈਣਗੇ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਮੈਂ ਵਿਧਾਇਕ ਹੋਣ ਦੇ ਨਾਤੇ ਇਕ ਰੁਪਏ ਦੀ ਤਨਖਾਹ ਲਵਾਂਗਾ। ਚੋਣ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ ਸੀ। 

ਦੱਸ ਦਈਏ ਕਿ 31 ਅਕਤੂਬਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ‘ਤੇ ਛਾਪੇਮਾਰੀ ਕਰਨ ਪਹੁੰਚੀ ਸੀ। ਜਿੱਥੇ ਉਸ ਨੇ ਸਵੇਰ ਤੋਂ ਸ਼ਾਮ ਤੱਕ ਦਸਤਾਵੇਜ਼ਾਂ ਦੀ ਤਲਾਸ਼ੀ ਲਈ। ਇਸ ਸਬੰਧੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪਹਿਲਾਂ ਵੀ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਰੀਅਲ ਅਸਟੇਟ ਕੰਪਨੀ ਸਬੰਧੀ ਸਵਾਲ-ਜਵਾਬ ਪੁੱਛੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...