September 14, 2026, 5:41 pm
----------- Advertisement -----------
HomeNewsBreaking Newsਆਪ' ਦਾ ਇੱਕ ਹੋਰ ਵਿਧਾਇਕ ਵਿਆਹ ਦੇ ਬੰਧਨ 'ਚ ਬੱਝਿਆ, ਮੁੱਖ ਮੰਤਰੀ...

ਆਪ’ ਦਾ ਇੱਕ ਹੋਰ ਵਿਧਾਇਕ ਵਿਆਹ ਦੇ ਬੰਧਨ ‘ਚ ਬੱਝਿਆ, ਮੁੱਖ ਮੰਤਰੀ ਦੀ ਮਾਂ ਅਤੇ ਪਤਨੀ ਸਮੇਤ ਪਹੁੰਚੇ ਕਈ ਮੰਤਰੀ

Published on

----------- Advertisement -----------
  • ‘ਆਪ’ ਦਾ ਇੱਕ ਹੋਰ ਵਿਧਾਇਕ ਵਿਆਹ ਦੇ ਬੰਧਨ ‘ਚ ਬੱਝਿਆ
  • ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਦਾ ਹੋਇਆ ਵਿਆਹ
  • ਸਮਾਗਮ ਵਿੱਚ ਮੁੱਖ ਮੰਤਰੀ ਦੀ ਮਾਂ ਅਤੇ ਪਤਨੀ ਸਮੇਤ ਕਈ ਮੰਤਰੀ ਪਹੁੰਚੇ

ਬਾਘਾ ਪੁਰਾਣਾ, 2 ਅਪ੍ਰੈਲ 2023 – ਪੰਜਾਬ ਦੇ ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ (ਫੇਸਬੁੱਕ) ‘ਤੇ ਇਕ ਪੋਸਟ ਅਪਲੋਡ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਿਮਲਾ ਦੇ ਕੁਫਰੀ ਵਿਖੇ ਵਿਆਹ ਸਮਾਗਮ ਕਰਵਾਇਆ ਗਿਆ ਸੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਪਤਨੀ ਡਾ: ਗੁਰਪ੍ਰੀਤ ਕੌਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ ਹੇਅਰ, ਚੇਤਨ ਸਿੰਘ ਜੌੜੇਮਾਜਰਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹੋਰਾਂ ਨੇ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪਹਿਲਾਂ ਸੀਐੱਮ ਭਗਵੰਤ ਮਾਨ ਨੇ ਦੂਜਾ ਵਿਆਹ ਕਰਵਾਇਆ ਹੈ। ਇਸ ਤੋਂ ਬਾਅਦ ਵਿਧਾਇਕਾ ਨਰਿੰਦਰ ਕੌਰ ਭਾਰਜ, ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਹਾਲ ਹੀ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝ ਗਏ। ਇਸ ਤੋਂ ਇਲਾਵਾ ਫਿਰੋਜ਼ਪੁਰ ਸ਼ਹਿਰੀ ਤੋਂ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੀ ਦੂਜਾ ਵਿਆਹ ਕਰਵਾ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...