June 24, 2026, 11:41 pm
----------- Advertisement -----------
HomeNewsBreaking Newsਅੱਜ ਮਰਹੂਮ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਹੋਵੇਗਾ ਰਿਲੀਜ਼

ਅੱਜ ਮਰਹੂਮ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਹੋਵੇਗਾ ਰਿਲੀਜ਼

Published on

----------- Advertisement -----------

ਮਾਨਸਾ, 10 ਅਪ੍ਰੈਲ 2024 – ਅੱਜ ਬੁੱਧਵਾਰ 10 ਅਪ੍ਰੈਲ ਨੂੰ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜੋ ਰਿਲੀਜ਼ ਹੋਣਜਾ ਰਿਹਾ ਹੈ। ਇਸ ਗੀਤ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ।

ਇਸ ਗੀਤ ਦਾ ਨਾਂਅ ‘4:10’ ਰੱਖਿਆ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ ‘ਤੇ ਹੀ ਰਿਲੀਜ਼ ਕੀਤਾ ਜਾਵੇਗਾ। ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ।

ਪੋਸਟਰ ਰਿਲੀਜ਼ ਕਰਨ ਤੋਂ ਪਹਿਲਾਂ ਸੰਨੀ ਮਾਲਟਨ ਨੇ ਇਕ ਹੋਰ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਬਰੈਂਪਟਨ ਅਤੇ ਮਾਨਸਾ ਦੇ ਤਾਪਮਾਨ ਬਾਰੇ ਗੱਲ ਕੀਤੀ। ਨਾਲ ਹੀ ਸੰਨੀ ਮਾਲਟਨ ਨੇ ਲਿਖਿਆ ਹੈ- ‘ਡਰਾਉਣੇ ਘੰਟੇ ਅਲਰਟ, ਕੋਈ ਵੀ ਸੁਰੱਖਿਅਤ ਨਹੀਂ ਹੈ !

ਤੁਹਾਨੂੰ ਦੱਸ ਦੇਈਏ ਕਿ ਸੰਨੀ ਮਾਲਟਨ ਅਤੇ ਬਿੱਗ ਬਰਡ ਨੇ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿੱਚ ਕੰਮ ਕੀਤਾ ਹੈ। ਇਸ ‘ਚ ‘ਲੈਵਲ’, ‘ਨੇਵਰ ਫੋਲਡ’, ‘ਜਸਟ ਲਿਸਨ’ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ।

ਇਸ ਗੀਤ ਤੋਂ ਪਹਿਲਾਂ ਪਿਛਲੇ ਮਹੀਨੇ ਹੀ ਸਿੱਧੂ ਮੂਸੇਵਾਲਾ ਦੇ ਘਰ ਖੁਸ਼ੀਆਂ ਆਈਆਂ ਸਨ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ 17 ਮਾਰਚ ਨੂੰ ਦੂਜੇ ਪੁੱਤਰ ਨੂੰ ਜਨਮ ਦਿੱਤਾ ਸੀ। ਇਸ ਬੱਚੇ ਦਾ ਜਨਮ IVF ਤਕਨੀਕ ਰਾਹੀਂ ਹੋਇਆ ਹੈ। ਜਿਸ ਤੋਂ ਬਾਅਦ ਕਾਫੀ ਵਿਵਾਦ ਹੋਇਆ ਸੀ। ਕੇਂਦਰ ਨੇ ਪੰਜਾਬ ਸਰਕਾਰ ਰਾਹੀਂ ਬਲਕੌਰ ਸਿੰਘ ਨੂੰ ਨੋਟਿਸ ਭੇਜਿਆ ਸੀ। ਬਲਕੌਰ ਸਿੰਘ ਵੱਲੋਂ ਭੇਜੇ ਜਵਾਬ ਤੋਂ ਬਾਅਦ ਜਾਂਚ ਰੋਕ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...